ਚੰਨੀ ਵਜ਼ਾਰਤ ਦੀ ਪਹਿਲੀ ਮੀਟਿੰਗ ਦੌਰਾਨ ਲਿਆ ਗਿਆ ਵੱਡਾ ਫ਼ੈਸਲਾ

channi/nawanpunjab.com

ਚੰਡੀਗੜ੍ਹ, 27 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਰੇ ਜ਼ਿਿਲ੍ਹਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸ. ਡੀ. ਐਮਜ਼. ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਦੇ ਸਰਪੰਚਾਂ ਅਤੇ ਕੌਂਸਲਰਾਂ ਦੇ ਦਾਖ਼ਲਾ ਕਾਰਡ ਬਣਾਉਣ। ਇਸ ਨਾਲ ਉਹ ਸਰਕਾਰੀ ਦਫ਼ਤਰਾਂ ਅਤੇ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਦਫ਼ਤਰ ‘ਚ ਦਾਖ਼ਲਾ ਲੈ ਸਕਣਗੇ।

ਦੱਸਣਯੋਗ ਹੈ ਕਿ ਅਜੇ ਤੱਕ ਸਿਰਫ ਵੱਡੇ ਅਧਿਕਾਰੀਆਂ ਅਤੇ ਵੀ. ਆਈ. ਪੀਜ਼ ਸਮੇਤ ਸਕੱਤਰੇਤ ਮੁਲਾਜ਼ਮਾਂ ਦੀ ਐਂਟਰੀ ਹੀ ਸਿਵਲ ਸਕੱਤਰੇਤ ‘ਚ ਹੁੰਦੀ ਹੈ।
ਕੈਬਨਿਟ ਮੀਟਿੰਗ ਦੌਰਾਨ ਪੂਰੀ ਤਰ੍ਹਾਂ ਕਿਸਾਨੀ ਮੁੱਦਾ ਛਾਇਆ ਰਿਹਾ ਅਤੇ ਕਿਸਾਨ ਦੇ ਮੁੱਦਿਆਂ ਨੂੰ ਲੈ ਕੇ ਹੀ ਵਿਚਾਰ-ਚਰਚਾ ਕੀਤੀ ਗਈ। ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਹੁਣ ਇਕ ਅਕਤੂਬਰ ਨੂੰ ਹੋਵੇਗੀ।

Leave a Reply

Your email address will not be published. Required fields are marked *