ਪੰਜਾਬ ਬਜਟ ਸੈਸ਼ਨ ਵਿਚ ਸੂਬੇ ਦੇ ਪਿੰਡਾਂ ਲਈ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਸਵੇਰੇ 11 ਵਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਾਲ 2025-26 ਲਈ ਬਜਟ ਪੇਸ਼ ਕੀਤਾ ਗਿਆ। ਇਹ ਬਜਟ 2 ਲੱਖ 36 ਹਜ਼ਾਰ 80 ਕਰੋੜ ਰੁਪਏ ਦਾ ਹੈ। ਇਸ ਬਜਟ ਵਿਚ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਲਈ ਵੱਡੇ ਐਲਾਨ ਕੀਤੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਅਤੇ ਸੜਕਾਂ ਲਈ ਵੱਡੇ ਕਦਮ ਚੁੱਕਣ ਜਾ ਰਹੀ ਹੈ। ਪਿੰਡਾਂ ਦੇ ਛੱਪੜਾਂ ਦੀ ਸਫਾਈ ਅਤੇ ਨਵੀਨੀਕਰ, ਸੀਚੇਵਾਲ-ਥਾਪਰ ਮਾਡਲ ਤੇ ਹੋਰ ਕਿਫਾਇਤੀ ਵਾਜਬ ਮਾਡਲਾਂ ਅਨੁਸਾਰ ਸੀਵਰੇਜ ਟ੍ਰੀਟਮੈਂਟ ਸਿਸਟਮ ਸਥਾਪਤ ਕਰਨਾ। ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਨਹਿਰੀ ਖਾਲਾਂ ਨੂੰ ਬਹਾਲ ਕਰਨ ਲਈ। ਪਿੰਡਾਂ ਦੇ ਖੇਡ ਮੈਦਾਨ ਦੇ ਨਿਰਮਾਣ ਲਈ, ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ਤਹਿਤ ਸਟਰੀਟ ਲਾਈਟਾਂ ਲਗਾਉਣ ਲਈ ਤੋਂ ਇਲਾਵਾ ਪਿੰਡਾਂ ਦੇ ਵਿਕਾਸ ਲਈ ਵਲੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਲਈ ਪੰਜਾਬ ਸਰਕਾਰ ਵਲੋਂ 3,500 ਕਰੋੜ ਰੁਪਏ ਖਰਚ ਕੀਤੇ ਜਾਣ।

ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਪਿੰਡਾਂ ਦੇ ਆਪਸੀ ਸੰਪਰਕ ਨੂੰ ਯਕੀਨੀ ਬਣਾਉਣ ਲਈ ਅਤੇ ਸਫਰ ਨੂੰ ਸੌਖਾਲਾ ਕਰਨ ਲਈ। ਸਰਕਾਰ ਦਾ ਟੀਚਾ ਹੈ ਕਿ ਇਕ ਸਾਲ ਬਾਅਦ ਕੋਈ ਵੀ ਲਿੰਕ ਸੜਕ ਟੁੱਟੀ ਨਾ ਰਹੇ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਵਲੋਂ ਕੁੱਲ 18, 944 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਅਤੇ ਅਪਗ੍ਰੇਡੇਸ਼ਨ ਕੀਤੀ ਜਾਵੇਗੀ। ਜਿਸ ਲਈ ਪੰਜਾਬ ਸਰਕਾਰ ਵੱਲੋਂ 2,873 ਕਰੋੜ ਰੁਪਏ ਖਰਚ ਕੀਤੇ ਜਾਣਗੇ।

Leave a Reply

Your email address will not be published. Required fields are marked *