ਬਜਟ ‘ਚ ਵੱਡੇ ਐਲਾਨਾਂ ਮਗਰੋਂ ਅਮਨ ਅਰੋੜਾ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਬਜਟ ‘ਚ ਕੀਤੇ ਗਏ ਵੱਡੇ ਐਲਾਨਾਂ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹ ਕਿ ਸਮੁੱਚੇ ਪੰਜਾਬ ਨੂੰ ਵੱਡੀ ਸਿਹਤ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਇਸ ਦੇ ਤਹਿਤ ਹਰ ਪਰਿਵਾਰ ਨੂੰ ‘ਸਿਹਤ ਬੀਮਾ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦਾ ਕਵਰ ਦਿੱਤਾ ਜਾਵੇਗਾ। ਇਸੇ ਤਰੀਕੇ ਨਾਲ ਪੇਂਡੂ ਇਲਾਕਿਆਂ ਲਈ 3500 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁੱਖ ਮੰਤਰੀ ਮਾਨ ਦੀ ਸਲਾਹ ਮੁਤਾਬਕ ਸਾਡੀ ਸਰਕਾਰ ਦਾ ਹੁਣ ਤੱਕ ਦਾ ਬਿਹਤਰੀਨ ਬਜਟ ਪੇਸ਼ ਕੀਤਾ ਹੈ। ਇਸ ਦੇ ਲਈ ਉਹ 3 ਕਰੋੜ ਪੰਜਾਬੀਆਂ ਨੂੰ ਵਧਾਈ ਦਿੰਦੇ ਹਨ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਅੱਜ ਦਾ ਬਜਟ ਨਵੀਂ ਲੀਹਾਂ ਤੇ ਨਵੇਂ ਮੀਲ ਪੱਥਰ ਸਥਾਪਿਤ ਕਰਨ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਦੀ ਸਹੂਲਤ ‘ਚ ਹੋਰ ਵਾਧਾ ਕਰਦੇ ਹੋਏ 3426 ਕਰੋੜ ਰੁਪਏ ਇੰਡਸਟਰੀ ਦੇ ਵਿਕਾਸ ਲਈ ਰੱਖੇ ਗਏ ਹਨ। ਕਿਸਾਨਾਂ ਬਾਰੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਕਿਸਾਨ ਭਰਾ ਪੰਜਾਬ ਦੀ ਰੂਹ ਹਨ। ਕਿਸਾਨੀ ਦੇ ਲਈ 14,524 ਕਰੋੜ ਰੁਪਏ ਰੱਖੇ ਗਏ ਹਨ।

Leave a Reply

Your email address will not be published. Required fields are marked *