ਆਮ ਆਦਮੀ ਪਾਰਟੀ ਦੇ ਨੌਜਵਾਨ ਵਿਧਾਇਕ ਇਸ਼ਾਂਕ ਚੱਬੇਵਾਲ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਨੂੰ ਲੋਕ ਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਜਟ ਵਿੱਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਡਰੱਗ ਸੈਂਸਸ ਦੀ ਸ਼ੁਰੂਆਤ ਖੁਦ ਤੋਂ ਕਰਵਾਉਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਅਤੇ ਸਿਹਤ ਤੇ ਸਿੱਖਿਆ ਸਿਸਟਮ ਵਿਚ ਸੁਧਾਰ ਕਰਨ ਲਈ ਮਿਸਾਲੀ ਫੈਸਲੇ ਲਏ ਹਨ। ਇਸ ਨਾਲ ਪੰਜਾਬ ਤਰੱਕੀ ਦੀ ਰਾਹ ਤੇ ਤੇਜ਼ੀ ਨਾਲ ਅੱਗੇ ਵਧੇਗਾ।
ਪੰਜਾਬ ਸਰਕਾਰ ਨੇ ਬਜਟ ਵਿਚ ਹਰ ਵਰਗ ਦਾ ਰੱਖਿਆ ਧਿਆਨ: ਇਸ਼ਾਂਕ ਚੱਬੇਵਾਲ
