ਵਿਧਾਨ ਸਭਾ ਹਲਕਾ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿੱਚ ਦਲਿਤ, ਵਪਾਰੀ, ਆਮ ਲੋਕ ਅਤੇ ਕਿਸਾਨੀ ਨੂੰ ਬਿਲਕੁਲ ਹੀ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦਲਿਤ ਵਰਗ ਲਈ ਰੱਖੇ ਬਜਟ ਵਿੱਚ ਕਟੌਤੀ ਕਰ ਦਿੱਤੀ ਹੈ। ਉੱਥੇ ਹੀ ਕਿਸਾਨੀ ਲਈ ਕੋਈ ਵਿਸ਼ੇਸ਼ ਬਜਟ ਨਹੀਂ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਬਾਰੇ ਕਹਿ ਕਰ ਰਹੀ ਹੈ ਅਤੇ ਦੂਜੇ ਪਾਸੇ 5000 ਹੋਮ ਗਾਰਡ ਦੇ ਜਵਾਨਾਂ ਨੂੰ ਭਰਤੀ ਕਰਨ ਦਾਅਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਹਦੀ ਜਿਲ੍ਹਿਆਂ ਵਿੱਚ ਡੀਐੱਸਐੱਫ ਨਸ਼ਾ ਤਸਕਰੀ ਰੋਕਣ ਵਿੱਚ ਨਾਕਾਮ ਰਹਿ ਰਹੀ ਹੈ ਤਾਂ ਇਹ ਹੋਮ ਗਾਰਡ ਦੇ ਜਵਾਨ ਕਿਵੇਂ ਕਾਮਯਾਬ ਹੋ ਜਾਣਗੇ। ਕੋਟਲੀ ਨੇ ਕਿਹਾ ਕਿ ਸਰਕਾਰ ਵੱਲੋਂ ਬਜਟ ਵਿੱਚ ਅੰਕੜਿਆਂ ਨਾਲ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
Punjab Budget: ਪੰਜਾਬ ਸਰਕਾਰ ਨੇ ਬਜਟ ਵਿਚ ਦਲਿਤ, ਵਪਾਰੀ, ਆਮ ਲੋਕ ਅਤੇ ਕਿਸਾਨਾਂ ਨੂੰ ਨਜ਼ਰਅੰਦਾਜ਼ ਕੀਤਾ: ਸੁਖਵਿੰਦਰ ਕੋਟਲੀ
