Punjab Budget: ਵਿਧਾਨ ਸਭਾ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਜਟ ਵਿੱਚ ਨਾ ਕੋਈ ਨੀਅਤ ਹੈ ਅਤੇ ਨਾ ਹੀ ਨੀਤੀ ਹੈ । ਉਨ੍ਹਾਂ ਕਿਹਾ ਕਿ ਇਕ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਇੰਡਸਟਰੀ ਅਤੇ ਖੇਤੀਬਾੜੀ ਦਾ ਮਜਬੂਤ ਹੋਣਾ ਬਹੁਤ ਜਰੂਰੀ ਹੈ। ਪਰ ਪੰਜਾਬ ਸਰਕਾਰ ਨੇ ਇਹਨਾਂ ਦੋਵਾਂ ਨੂੰ ਅਣਗੋਲਿਆ ਕਰ ਦਿੱਤਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ ਲਈ 14 ਹਜਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ ਇਸ ਵਿਚੋਂ 9 ਹਜਾਰ ਕਰੋੜ ਰੁਪਏ ਤਾਂ ਬਿਜਲੀ ਸਬਸਿਡੀ ਦੀ ਅਦਾਇਗੀ ਕਰ ਦਿੱਤੀ ਜਾਂਦੀ ਹੈ ਬਾਕੀ 1000 ਕਰੋੜ ਰੁਪਏ ਮੁਲਾਜ਼ਮਾਂ ਦੀ ਤਨਖਾਹਾਂ ਤੇ ਖਰਚ ਦਿੱਤਾ ਜਾਂਦਾ। ਇਸ ਤੋਂ ਬਾਅਦ ਬਚਿਆ ਕੁਝ ਵੀ ਨਹੀਂ ਹੈ। ਇਸ ਦੌਰਾਨ ਜਾਖੜ ਨੇ ਲੋਕਾਂ ਦੇ ਸਿਹਤ ਬੀਮੇ ਨੂੰ 5 ਲੱਖ ਤੋਂ ਵਧਾ ਕੇ 10 ਲੱਖ ਕਰਨ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਡਰੱਗ ਸੈਂਸਜ਼ ਕਰਵਾਉਣ ਬਾਰੇ ਕਿਹਾ ਕਿ ਇਸ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਤੋਂ ਹੀ ਕਰ ਲੈਣੀ ਚਾਹੀਦੀ ਹੈ।
Punjab Budget: ਪੰਜਾਬ ਸਰਕਾਰ ਦੇ ਬਜਟ ਵਿਚ ਨਾ ਕੋਈ ਨੀਅਤ ਅਤੇ ਨਾ ਨੀਤੀ: ਸੰਦੀਪ ਜਾਖੜ
