ਰਾਜਪੁਰਾ – ਕਿਸਾਨ ਜਥੇਬੰਦੀਆਂ ਵੱਲੋਂ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਪਿੰਡ ਜੰਡ ਮੰਗੋਲੀ ਵਿਖੇ ਪੁਆਧ ਸਦਭਾਵਨਾ ਮੀਟਿੰਗ ‘ਚ ਇਲਾਕੇ ਨਾਲ ਸੰਬੰਧਿਤ ਕਿਸਾਨਾਂ ਨੂੰ ਸੱਦਿਆ ਗਿਆ ਸੀ। ਜਿਸ ਦੇ ਚਲਦਿਆਂ ਹਲਕਾ ਘਨੌਰ ਦੇ ਡੀ. ਐੱਸ. ਪੀ. ਅਤੇ ਥਾਣਾ ਘਨੌਰ ਦੇ ਐੱਸ. ਐੱਚ. ਓ. ਵੱਲੋਂ ਭਾਰੀ ਪੁਰਸ ਪੁਲਸ ਨਾਲ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਨੂੰ ਜਾਣ ਵਾਲੇ ਰਸਤਿਆਂ ‘ਤੇ ਭਾਰੀ ਪੁਲਿਸ ਫੋਰਸ ਤੈਨਾਤ ਕਰ ਦਿੱਤੀ। ਇਥੋਂ ਤੱਕ ਕਿ ਗੁਰਦੁਆਰਾ ਸਾਹਿਬ ਦੇ ਨੇੜੇ ਸੜਕ ਦੇ ਕਿਨਾਰੇ ਪੁਲਸ ਪ੍ਰਸ਼ਾਸਨ ਵੱਲੋਂ ਬੱਸਾਂ ਵੀ ਮੰਗਵਾਈਆਂ ਹੋਈਆਂ ਹਨ ਤਾਂ ਜੋ ਇੱਥੇ ਪੁੱਜਣ ਵਾਲੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਬੱਸਾਂ ਰਾਹੀ ਹੋਰਨਾਂ ਥਾਵਾਂ ਤੇ ਭੇਜਿਆ ਜਾ ਸਕੇ।
ਕਿਸਾਨ ਜਥੇਬੰਦੀਆਂ ਦੀ ਪੁਆਧ ਸਦਭਾਵਨਾ ਮੀਟਿੰਗ ‘ਚ ਕਿਸਾਨਾਂ ‘ਤੇ ਲੱਗੀ ਰੋਕ, ਭਾਰੀ ਪੁਲਿਸ ਫੋਰਸ ਤਾਇਨਾਤ
