ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਦੋ ਵੱਡੇ ਆਪ੍ਰੇਸ਼ਨਾਂ ਵਿਚ ਸੱਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4.5 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਇਹ ਗ੍ਰਿਫ਼ਤਾਰੀਆਂ ਪੁਲੀਸ ਵੱਲੋਂ ਭਰੋਸੇਯੋਗ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਨ ਅਤੇ ਇਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਸਬੰਧਾਂ ਦਾ ਪਰਦਾਫਾਸ਼ ਕਰਨ ਤੋਂ ਬਾਅਦ ਕੀਤੀਆਂ ਗਈਆਂ ਹਨ।
ਇਸ ਸਬੰਧੀ ਡੀਜੀਪੀ ਨੇ ਐਕਸ ’ਤੇ ਲਿਖਿਆ, ‘‘ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਦੋ ਮਹੱਤਵਪੂਰਨ ਆਪ੍ਰੇਸ਼ਨਾਂ ਵਿੱਚ ਸੱਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 4.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।” ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।