ਸ਼ੰਭੂ ਅਤੇ ਢਾਬੀ ਗੁਜਰਾਂ ਬਾਰਡਰ ’ਤੇ 13 ਮਹੀਨਿਆਂ ਤੋਂ ਜਾਰੀ ਕਿਸਾਨ ਮੋਰਚੇ ਨੂੰ ਖਦੇੜਨ ਤੋਂ ਪਹਿਲਾਂ ਤੇ ਬਾਅਦ ਵਿੱਚ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਕਿਸਾਨ ਆਗੂਆਂ ਨੂੰ ਜੇਲ ਭੇਜੇ ਕੁੱਝ ਕਿਸਾਨਾਂ ਨੂੰ ਬੀਤੇ ਦਿਨੀਂ ਛੱਡ ਦਿੱਤਾ ਗਿਆ ਸੀ, ਪਰੰਤੂ ਬਾਕੀ ਕਿਸਾਨ ਆਗੂਆਂ ਨੂੰ ਅੱਜ ਤੜਕਸਾਰ ਰਿਹਾਅ ਕੀਤਾ ਗਿਆ ਹੈ। ਕੇਂਦਰੀ ਜੇਲ੍ਹ ਪਟਿਆਲਾ ਵਿੱਚੋਂ ਅੱਜ ਰਿਹਾਅ ਹੋਣ ਵਾਲਿਆਂ ਵਿੱਚ ਮੁੱਖ ਤੌਰ ’ਤੇ ਸਤਨਾਮ ਸਿੰਘ ਬਹਿਰੂ, ਕਾਕਾ ਸਿੰਘ ਕੋਟੜਾ, ਅਭਿਮਨਿਊ ਕੋਹਾੜ, ਸੁਖਜੀਤ ਸਿੰਘ ਹਰਦੋ ਝੰਡੇ ਅਤੇ ਹੋਰਾਂ ਦੇ ਨਾਮ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਇਹ ਰਿਹਾਈ ਅੱਜ ਸਵੇਰੇ 3 ਵਜੇ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਆਗੂ ਅੱਜ ਪਟਿਆਲਾ ’ਚ ਪਾਰਕ ਹਸਪਤਾਲ ਵਿਚ ਦਾਖਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚਣਗੇ। ਇਸ ਦੌਰਾਨ ਸਰਵਣ ਸਿੰਘ ਪੰਧੇਰ ਵੀ ਡੱਲੇਵਾਲ ਨੂੰ ਮਿਲਣਗੇ, ਜਿਨ੍ਹਾਂ ਨੂੰ ਵੀ ਅੱਜ ਸਵੇਰੇ ਹੀ ਮੁਕਤਸਰ ਜੇਲ ਵਿੱਚੋਂ ਰਿਹਾਅ ਕੀਤਾ ਗਿਆ ਹੈ।
ਪਟਿਆਲਾ ਜੇਲ੍ਹ ਚੋਂ ਰਿਹਾਅ ਕਿਤੇ ਕਿਸਾਨ ਆਗੂ
