Punjab Vidhan Sabha: ਵਿਧਾਨ ਸਭਾ ਹਲਕਾ ਧਰਮਕੋਟ ਵਿੱਚ ਜਲਦ ਸ਼ੁਰੂ ਹੋਵੇਗੀ ਸਕੂਲ ਆਫ ਐਮੀਨੈਂਸ ਦੀ ਉਸਾਰੀ: ਬੈਂਸ

ਵਿਧਾਨ ਸਭਾ ਦੀ ਜਾਰੀ ਕਾਰਵਾਈ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਧਰਮਕੋਟ ਵਿੱਚ ਜਲਦ ਹੀ ਸਕੂਲ ਆਫ ਐਮੀਨੈਂਸ ਦੀ ਉਸਾਰੀ ਸ਼ੁਰੂ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਨੇ ਧਰਮਕੋਟ ਦੇ ਵਿਧਾਇਕ ਦਬਿੰਦਰਜੀਤ ਸਿੰਘ ਲਾਡੀ ਢੋਲ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿੱਤ ਵਰੇ 2025-26 ਵਿੱਚ ਬਜਟ ਰੱਖ ਦਿੱਤਾ ਹੈ, ਜਿਸ ਨਾਲ ਸਕੂਲ ਨੂੰ ਹਰਿਆ ਭਰਿਆ ਅਤੇ ਇਕ ਨੰਬਰ ਦਾ ਸਕੂਲ ਬਣਾਇਆ ਜਾਵੇਗਾ।

ਪੰਜਾਬ ਵਿੱਚ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 6 ਹੋਸਟਲ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੰਮਕਾਜੀ ਔਰਤਾਂ ਦੇ ਰਹਿਣ ਲਈ 6 ਨਵੇਂ ਹੋਸਟਲ ਬਣਾਏ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਤਿੰਨ ਅਤੇ ਜਲੰਧਰ, ਅੰਮ੍ਰਿਤਸਰ ਤੇ ਬਠਿੰਡਾ ਵਿੱਚ ਇਕ-ਇਕ ਹੋਸਟਲ ਤਿਆਰ ਕੀਤਾ ਜਾਵੇਗਾ। ਇਹ ਹੋਸਟਲ 150 ਕਰੋੜ ਰੁਪਏ ਦੀ ਲਾਗਤ ਨਾਲ ਇਸ ਵਿੱਤ ਵਰ੍ਹੇ ਵਿੱਚ ਪੂਰਾ ਕੀਤਾ ਜਾਵੇਗਾ, ਜਿਸ ਨਾਲ 800 ਦੇ ਕਰੀਬ ਔਰਤਾਂ ਨੂੰ ਲਾਭ ਮਿਲੇਗਾ।

Leave a Reply

Your email address will not be published. Required fields are marked *