ਜੇਲ੍ਹੋਂ ਰਿਹਾਅ ਹੋ ਕੇ ਪਰਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਮੋਰਚੇ ਖਦੇੜਨ ਦੇ ਮਾਮਲੇ ਦੇ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ। ਉਹਨਾਂ ਦੋਸ਼ ਲਾਇਆ ਕਿ ਇਸ ਸਭ ਪੰਜਾਬ ਦੀ ‘ਆਪ’ ਸਰਕਾਰ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਕਹਿਣ ‘ਤੇ ਕੀਤਾ ਹੈ।
ਉਹਨਾਂ ਇਹ ਵੀ ਆਖਿਆ ਕਿ ਹੁਣ ਸਾਬਤ ਹੋ ਗਿਆ ਹੈ ਕਿ 2027 ਦੀਆਂ ਚੋਣਾਂ ਭਾਜਪਾ ਤੇ ‘ਆਪ’ ਇੱਕਜੁੱਟ ਹੋ ਕੇ ਲੜਨਗੇ।
ਇਸ ਮੌਕੇ ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਤਲਖ਼ ਟਿੱਪਣੀ ਕਰਦਿਆਂ ਕਿਹਾ ਕਿ ਉਹ ‘ਜ਼ਕਰੀਆ ਖਾਨ ਦੇ ਖ਼ਿਲਾਫ਼ ਮੋਰਚਾ ਖੋਲ੍ਹਣਗੇ’। ਸਰਵਣ ਸਿੰਘ ਪੰਧੇਰ ਨੇ ਕਿਸਾਨ ਜਥੇਬੰਦੀਆਂ ਵਿੱਚ ਏਕਤਾ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਹਨਾਂ ਦਾ ਕਹਿਣਾ ਸੀ ਕਿ ਬਿਨਾਂ ਸ਼ੱਕ ਆਪਸੀ ਮੱਤਭੇਦ ਹੁੰਦੇ ਹਨ, ਪਰ ਸਰਕਾਰਾਂ ਦੇ ਖਿਲਾਫ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਲੜਨਾ ਚਾਹੀਦਾ ਹੈ।
ਗ਼ੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਤੜਕੇ ਪੰਧੇਰ ਸਮੇਤ ਵੱਡੀ ਗਿਣਤੀ ਕਿਸਾਨਾਂ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ, ਜਿਨ੍ਹਾਂ ਨੂੰ ਕਿਸਾਨ ਅੰਦੋਲਨ ਦੇ ਸਬੰਧ ਵਿਚ ਹਿਰਾਸਤ ਵਿਚ ਲਿਆ ਗਿਆ ਸੀ। ਪੰਧੇਰ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਤੋਂ ਰਿਹਾਅ ਕੀਤਾ ਗਿਆ।