ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਬੀਤੇ ਦਿਨੀਂ ਆਪਣੀ ਧੀ ਨਿਆਮਤ ਕੌਰ ਮਾਨ ਦਾ ਪਹਿਲਾ ਜਨਮਦਿਨ ਮਨਾਇਆ। ਇਸ ਮੌਕੇ ਨੂੰ ਯਾਦਗਰ ਬਣਾਉਣ ਲਈ CM ਮਾਨ ਦੇ ਵਿਹੜੇ ਕਈ ਵੱਡੀਆਂ ਹਸਤੀਆਂ ਨੇ ਸ਼ਿਰਕਤ ਕੀਤੀ।
ਹਾਲ ਹੀ ‘ਚ ਪੰਜਾਬੀ ਫ਼ਿਲਮ ਇੰਡਸਟਰੀ ਦੇ ਅਦਾਕਾਰ ਤੇ ਗਾਇਕ ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਦੌਰਾਨ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਧੀ ਦੇ ਜਨਮਦਿਨ ਦੀ ਖੁਸ਼ੀ ‘ਚ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਦੀ ਅੱਡੀ ਨਹੀਂ ਸੀ ਥੱਲੇ ਲੱਗਦੀ, ਉਹ ਸਟੇਜ ‘ਤੇ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ।