ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਈਦ ਉਲ ਫਿਤਰ ਦੇ ਪਵਿੱਤਰ ਤਿਉਹਾਰ ਦੀ ਵਧਾਈ ਦੇਣ ਲਈ ਮਲੇਰਕੋਟਲਾ ਦੀ ਵੱਡੀ ਈਦਗਾਹ ਪਹੁੰਚੇ। ਇੱਥੇ ਈਦ ਦੀ ਨਮਾਜ਼ ਸਵੇਰੇ 9.15 ਵਜੇ ਅਦਾ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਮਲੇਰਕੋਟਲਾ ਲਈ ਜਲਦੀ ਹੀ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ। ਇਹ ਮੈਡੀਕਲ ਕਾਲਜ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਬਣਾਇਆ ਜਾਵੇਗਾ, ਜਿਸ ਲਈ ਜ਼ਮੀਨ ਪ੍ਰਾਪਤ ਕਰ ਲਈ ਗਈ ਹੈ। ਇੱਥੇ 100 ਐੱਮਬੀਬੀਐੱਸ (MBBS) ਅਸਾਮੀਆਂ ਦਾ ਇੱਕ ਸੈਸ਼ਨ ਸ਼ੁਰੂ ਕੀਤਾ ਜਾਵੇਗਾ, ਜਿੱਥੇ ਇਲਾਕੇ ਦੇ ਨੌਜਵਾਨ ਡਾਕਟਰੀ ਸਿੱਖਿਆ ਪ੍ਰਾਪਤ ਕਰ ਸਕਣਗੇ। ਉਨ੍ਹਾਂ ਮਲੇਰਕੋਟਲਾ ਦੇ ਸਿਵਲ ਹਸਪਤਾਲ ਦੇ ਨਾਲ-ਨਾਲ ਮੈਡੀਕਲ ਕਾਲਜ ਨੂੰ ਵੀ ਅਪਗ੍ਰੇਡ ਕਰਨ ਦਾ ਭਰੋਸਾ ਦਿੱਤਾ।
ਈਦ ਮੌਕੇ CM ਭਗਵੰਤ ਮਾਨ ਨੇ ਮਲੇਰਕੋਟਲਾ ਵਾਸੀਆਂ ਨੂੰ ਦਿੱਤਾ ਮੈਡੀਕਲ ਕਾਲਜ ਦਾ ਤੋਹਫ਼ਾ
