ਪੰਜਾਬ ਭਰ ਵਿੱਚ ਅੱਜ ਈਦ-ਉੱਲ-ਫ਼ਿਤਰ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ ਹੈ। ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਵੱਖ-ਵੱਖ ਮਸਜਿਦਾਂ ਅਤੇ ਈਦਗਾਹਾਂ ਵਿੱਚ ਪਹੁੰਚ ਕੇ ਨਮਾਜ਼ ਪੜ੍ਹਨ ਦੀ ਰਸਮ ਅਦਾ ਕੀਤੀ ਗਈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਲੇਰਕੋਟਲਾ ਵਿਖੇ ਈਦਗਾਹ ‘ਚ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ। ਸ੍ਰੀ ਮਾਨ ਨੇ ਕਿਹਾ ਕਿ ਸਾਡੀਆਂ ਈਦਾਂ, ਦੀਵਾਲੀਆਂ, ਗੁਰਪੁਰਬ, ਸੰਗਰਾਂਦ, ਤਿਉਹਾਰ ਤੇ ਧਰਮ ਸਭ ਸਾਂਝੇ ਨੇ। ਸਾਡੀ ਆਪਸੀ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਸੀ, ਕਾਇਮ ਹੈ ਅਤੇ ਕਾਇਮ ਰਹੇਗੀ।
ਇਸ ਮੌਕੇ ਲੋਕ ਸਭਾ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਰਹੇ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਹੀਰਾ ਮਸਜਿਦ ਪਠਾਨਕੋਟ ਵਿੱਚ ਪਹੁੰਚ ਕੇ ਪੰਜਾਬ ਵਾਸੀਆਂ ਨੂੰ ਈਦ ਉਲ-ਫ਼ਿਤਰ ਦੇ ਪਵਿੱਤਰ ਤਿਉਹਾਰ ਦੀ ਮੁਬਾਰਕਬਾਦ ਦਿੱਤੀ।