ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਆਦਿਤਯ ਠਾਕੁਰ ਹੱਤਿਆ ਕਾਂਡ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਇਥੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰੋਹ ਵਿੱਚ ਆਏ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦਾ ਗੇਟ ਬੰਦ ਕਰ ਦਿੱਤਾ ਹੈ। ਉਧਰ ਮੌਕੇ ਨੂੰ ਦੇਖਦਿਆਂ ਪੁਲੀਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਮ੍ਰਿਤਕ ਵਿਦਿਆਰਥੀ ਦਾ ਪਿਤਾ ਵਰਸਿਟੀ ਅੰਦਰ ਮੌਜੂਦ ਹੈ।
ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦਾ ਗੇਟ ਬੰਦ ਕੀਤਾ
