ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਦਾਅਵਾ ਕਰਦਿਆਂ ਆਖਿਆ ਹੈ ਕਿ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ Z+ ਸੁਰੱਖਿਆ ਹਟਾ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਆਖਿਆ ਹੈ ਕਿ ਸਰਕਾਰ ਸਿਰਫ ਧੱਕਾ ਹੀ ਨਹੀਂ ਕਰ ਰਹੀ ਸਗੋਂ ਮਜੀਠੀਆ ਖ਼ਿਲਾਫ਼ ਬਦਲਾਖੋਰੀ ਦਾ ਭਾਵਨਾ ਨਾਲ ਕੰਮ ਕਰ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਪੋਸਟ ਵਿਚ ਕਿਹਾ ਕਿ ਸਰਕਾਰ ਵਲੋਂ ਬਿਕਰਮ ਮਜੀਠੀਆ ਦੀ Z+ ਸੁਰੱਖਿਆ ਹਟਾਈ ਗਈ ਹੈ। ਸਰਕਾਰ ਦਾ ਇਹ ਅਕਾਲੀ ਦਲ ਦੀ ਲੀਡਰਸ਼ਿਪ ਖਿਲਾਫ ਖਤਰਨਾਕ ਅਤੇ ਮਾਰੂ ਡਿਜ਼ਾਈਨ ਹੈ।
ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਏ ਹਨ ਕਿ ਪੰਜਾਬ ਸਰਕਾਰ ਬਦਲੇ ਦੀ ਸਿਆਸਤ ਤਹਿਤ ਸਾਜ਼ਿਸ਼ ਰਚ ਰਹੀ ਹੈ। ਬਿਕਰਮ ਮਜੀਠੀਆ ਨੂੰ ਡਰੱਗ ਮਾਮਲੇ ਵਿਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।