ਡੇਰਾ ਬਾਬਾ ਨਾਨਕ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਵੱਲੋਂ ਵੀਰਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ‘ਤੇ ਬਣੇ ਕਰਤਾਰਪੁਰ ਕੋਰੀਡੋਰ ਤੋਂ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਪਹਿਲਾਂ ਕਰਤਾਰਪੁਰ ਕੋਰੀਡੋਰ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਧਰਤੀ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਈ ਇਹ ਨਸ਼ਾ ਵਿਰੋਧੀ ਪੈਦਲ ਯਾਤਰਾ ਸ਼ਹੀਦਾਂ ਦੀ ਧਰਤੀ ਅੰਮ੍ਰਿਤਸਰ ਵਿੱਚ ਸਮਾਪਤ ਹੋਵੇਗੀ। ਇਸ ਮੌਕੇ ‘ਤੇ ਉਹਨਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਦਾ ਖਾਤਮਾ ਕਰਨ ਦੀ ਸਹੁੰ ਖਾ ਕੇ ਅੱਗੇ ਵਧਣ ਦੀ ਲੋੜ ਹੈ।
ਕਰਤਾਰਪੁਰ ਕੋਰੀਡੋਰ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਖਿਲਾਫ਼ ਯਾਤਰਾ , ਕਿਹਾ- ਨਸ਼ਿਆਂ ਕਾਰਨ ਕਮਜ਼ੋਰ ਹੁੰਦਾ ਜਾ ਰਿਹਾ ਨੌਜਵਾਨ ਵਰਗ
