ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਸੀਐੱਮ ਮਾਨ ਦੀ ਅਗਵਾਈ ਵਿੱਚ ਉਨ੍ਹਾਂ ਦਾ ਰਿਹਾਇਸ਼ ਵਿਖੇ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲਿਆਂ ਉੱਤੇ ਮੋਹਰ ਲਗਾਈ ਗਈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 50 ਸਾਲ ਤੋਂ ਵੱਧ ਉਮਰ ਵਾਲੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਏਗੀ ਜਾਵੇਗੀ। ਇਸ ਲਈ 100 ਕਰੋੜ ਦਾ ਬਜਟ ਰੱਖਿਆ ਗਿਆ ਹੈ। ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਦੇ ਅੰਤ ਵਿੱਚ ਸ਼ੁਰੂ ਹੋਵੇਗੀ ਅਤੇ ਯਾਤਰਾ ਮਈ ਮਹੀਨੇ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਤੀਰਥ ਯੋਜਨਾ ਬਾਰੇ ਮੀਟਿੰਗ ਵਿੱਚ ਦੱਸਿਆ ਗਿਆ ਕਿ ਸਾਰੀਆਂ ਯਾਤਰਾਵਾਂ ਏਅਰ ਕੰਡੀਸ਼ਨਡ ਵਾਹਨਾਂ ਵਿੱਚ ਕੀਤੀਆਂ ਜਾਣਗੀਆਂ। ਯਾਤਰੀਆਂ ਲਈ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਜਾਵੇਗਾ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਸਿੱਖਿਆ ਦੇ ਖੇਤਰ ਵਿੱਚ ਸੇਵਾਵਾਂ ਦੇ ਪਸਾਰ ਬਾਰੇ ਚਰਚਾ ਕਰਦਿਆਂ ਸੀ.ਐਮ ਮਾਨ ਨੇ 118 ਸਕੂਲਾਂ ਵਿੱਚੋਂ 80 ਸਕੂਲਾਂ ਦੀ ਚੋਣ ਕੀਤੀ ਹੈ, ਇਨ੍ਹਾਂ 80 ਸਕੂਲਾਂ ਵਿੱਚ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਸਕੂਲ ਨੂੰ ਪੰਜ ਸਾਲਾਂ ਲਈ ਗੋਦ ਲਿਆ ਜਾਵੇਗਾ। ਆਈਪੀਐਸ ਅਤੇ ਆਈਏਐਸ ਅਧਿਕਾਰੀ ਸਕੂਲਾਂ ਨੂੰ ਗੋਦ ਲੈਣਗੇ। ਇਸ ਪ੍ਰੋਗਰਾਮ ਤਹਿਤ ਸੇਵਾ ਕਰ ਰਹੇ ਆਈਪੀਐਸ ਅਤੇ ਆਈਏਐਸ ਅਧਿਕਾਰੀ ਇਨ੍ਹਾਂ ਸਕੂਲਾਂ ਨੂੰ ਗੋਦ ਲੈਣਗੇ ਅਤੇ ਬੱਚਿਆਂ ਨੂੰ ਬਿਹਤਰ ਸਿੱਖਿਆ ਸਬੰਧੀ ਨੁਕਤੇ ਦੇਣਗੇ ਤਾਂ ਜੋ ਉਹ ਸਿਵਲ ਸੇਵਾਵਾਂ ਲਈ ਤਿਆਰੀ ਕਰ ਸਕੇ।