ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਮਾਨਹਾਨੀ ਦਾ ਮਾਮਲਾ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਦਰਜ ਕਰਵਾਇਆ ਹੈ। ਮਾਮਲੇ ‘ਚ ਦਾਅਵਾ ਕੀਤਾ ਗਿਆ ਹੈ ਕਿ ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ‘ਤੇ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ‘ਤੇ ਗੰਭੀਰ ਦੋਸ਼ ਲਗਾਏ ਹਨ, ਜਿਸ ਕਾਰਨ ਉਨ੍ਹਾਂ ਦਾ ਅਕਸ ਖ਼ਰਾਬ ਹੋਇਆ ਹੈ।
ਸੋਸ਼ਲ ਮੀਡੀਆ ‘ਤੇ ਲਾਏ ਗੰਭੀਰ ਦੋਸ਼
ਮਾਮਲੇ ‘ਚ ਦਾਅਵਾ ਕੀਤਾ ਗਿਆ ਹੈ ਕਿ ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ਪਲੇਟਫਾਰਮ (ਉੱਤਰਦਾਤਾ ਨੰਬਰ 2) ਦੀ ਵਰਤੋਂ ਕਰਕੇ ਇਹ ਬਿਆਨ ਦਿੱਤਾ ਕਿ ਪੰਜਾਬ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਸਰਕਾਰੀ ਵਾਹਨਾਂ ਵਿੱਚ ਪੰਜਾਬ ਦਾ ਪੈਸਾ ਭਰਕੇ ਦਿੱਲੀ ਲੈ ਜਾਂਦੇ ਹਨ ਅਤੇ ਉਹ ਪੈਸਾ ਮੁੱਖ ਮੰਤਰੀ ਦੇ ਆਧਿਕਾਰਕ ਨਿਵਾਸ ‘ਤੇ ਜਮ੍ਹਾ ਕਰਦੇ ਹਨ। ਇਸ ਬਿਆਨ ਕਾਰਨ ਪੰਜਾਬ ਸਰਕਾਰ ਅਤੇ ਡਾ. ਬਲਬੀਰ ਸਿੰਘ ਦੀ ਬਦਨਾਮੀ ਹੋਈ ਹੈ।