ਸ਼੍ਰੀਨਗਰ, 28 ਸਤੰਬਰ (ਦਲਜੀਤ ਸਿੰਘ)- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਕੰਟਰੋਲ ਰੇਖਾ ’ਤੇ ਨਿਗਰਾਨੀ ਕਰ ਰਹੇ ਜਵਾਨਾਂ ਨੇ ਮੰਗਲਵਾਰ ਨੂੰ ਘੁਸਪੈਠ ਦੀ ਇਕ ਹੋਰ ਕੋਸ਼ਿਸ਼ ਅਸਫ਼ਲ ਕਰ ਦਿੱਤੀ। ਜਵਾਨਾਂ ਨੇ ਇਸ ਦੌਰਾਨ ਮੁਕਾਬਲੇ ’ਚ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਅਤੇ ਇਕ ਨੂੰ ਜ਼ਖਮੀ ਹਾਲਤ ’ਚ ਗ੍ਰਿਫ਼ਤਾਰ ਕਰ ਲਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੁਕਾਬਲੇ ਦੌਰਾਨ 4 ਫ਼ੌਜੀ ਵੀ ਜ਼ਖਮੀ ਹੋ ਗਏ ਹਨ।
ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.), 15 ਕੋਰ ਇਸ ਘਟਨਾ ਬਾਰੇ ਦੁਪਹਿਰ ਇਕ ਵਜੇ ਪ੍ਰੈੱਸ ਕਾਨਫਰੰਸ ਕਰਨਗੇ ਅਤੇ ਮੀਡੀਆ ਕਰਮੀਆਂ ਨੂੰ ਪੂਰੀ ਜਾਣਕਾਰੀ ਦੇਣਗੇ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਫ਼ੌਜੀਆਂ ਨੇ ਉੜੀ ਸੈਕਟਰ ’ਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਤੋਂ ਅੱਤਵਾਦੀਆਂ ਦੇ ਇਕ ਸਮੂਹ ਨੂੰ ਭਾਰਤੀ ਸਰਹੱਦ ’ਚ ਦਾਖ਼ਲ ਹੁੰਦੇ ਦੇਖਿਆ।