ਗੁਰਦਾਸਪੁਰ – ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਦੂਸਰੇ ਦਿਨ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਫਤਿਹਗੜ੍ਹ ਚੂੜੀਆਂ ਤੋਂ ਸ਼ੁਰੂ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ‘ਚ ਸਕੂਲੀ ਬੱਚੇ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਅਤੇ ਸਰਕਾਰੀ ਵਿਭਾਗਾਂ ਦੇ ਲੋਕ ਸ਼ਾਮਲ ਸਨ। ਉੱਥੇ ਹੀ ਰਾਜਪਾਲ ਦਾ ਕਹਿਣਾ ਸੀ ਕਿ ਇਹ ਯਾਤਰਾ ਰਾਜਪਾਲ ਦੀ ਨਹੀਂ ਸਗੋਂ ਜਨਤਾ ਦੀ ਆਵਾਜ਼ ਹੈ। ਉਨ੍ਹਾਂ ਦਾ ਮਕਸਦ ਹੈ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਅਤੇ ਰੰਗਲਾ ਪੰਜਾਬ ਬਣਾਉਣਾ ।
‘ਨਸ਼ਿਆਂ ਵਿਰੁੱਧ’ ਪੰਜਾਬ ਰਾਜਪਾਲ ਦੀ ਪੈਦਲ ਯਾਤਰਾ ਦਾ ਦੂਜਾ ਦਿਨ, ਫਤਿਹਗੜ੍ਹ ਚੂੜੀਆਂ ਤੋਂ ਕੀਤੀ ਸ਼ੁਰੂ
