ਮੋਗਾ : ਪੰਜਾਬ ‘ਚ ਨਸ਼ੇ ਨੂੰ ਖਤਮ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਤੇ ਉਨ੍ਹਾਂ ਦੀਆਂ ਪ੍ਰੋਪਰਟੀਆਂ ਨੂੰ ਸੀਜ਼ ਕਰ ਕੇ ਪੀਲਾ ਪੰਜਾ ਵੀ ਚਲਾਇਆ ਜਾ ਰਿਹਾ ਹੈ। ਇਸ ਮੌਕੇ ਯੁੱਧ ਨਸ਼ਿਆਂ ਦੇ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ 3 ਕਰੋੜ 50 ਲੱਖ ਦੀ ਪ੍ਰਾਪਰਟੀ ਜ਼ਬਤ ਕੀਤੀ ਗਈ ਹੈ।
ਜਾਣਕਾਰੀ ਦਿੰਦਿਆਂ ਡੀਐਸਪੀ ਰਮਨਦੀਪ ਸਿੰਘ ਨੇ ਕਿਹਾ ਕਿ ਡੀਜੀਪੀ ਪੰਜਾਬ ਅਤੇ ਐਸਐਸਪੀ ਮੋਗਾ ਦੇ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਉੱਪਰ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਮੋਗਾ ਪੁਲਿਸ ਵੱਲੋਂ ਥਾਣਾ ਕੋਟ ਇਸੇ ਖਾ ਦੇ ਪਿੰਡ ਦੌਲੇਵਾਲਾ ਵਿਖੇ ਦੋ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਜਿਸ ਵਿਚ ਅਰਸ਼ਦੀਪ ਸਿੰਘ ਦੀ ਪ੍ਰਾਪਰਟੀ ਇਕ ਕਰੋੜ 19 ਲੱਖ ਅਤੇ ਸੁਖਜੀਤ ਸਿੰਘ ਦੀ ਪ੍ਰਾਪਰਟੀ 83 ਲੱਖ ਜਿਨ੍ਹਾਂ ਦੀ ਕੁੱਲ ਕੀਮਤ ਦੋ ਕਰੋੜ ਦੋ ਲੱਖ ਰੁਪਏ ਬਣਦੀ ਹੈ ਤੇ ਕੋਟ ਈਸੇ ਖਾਂ ਦੇ ਰਹਿਣ ਵਾਲੇ ਸੰਦੀਪ ਸਿੰਘ ਦੀ ਪ੍ਰਾਪਰਟੀ 32 ਲੱਖ 6 ਹਜ਼ਾਰ ਗੁਰਜੰਟ ਸਿੰਘ ਦੀ ਪ੍ਰਾਪਰਟੀ 11 ਲੱਖ 28 ਹਜ਼ਾਰ ਗੁਰਚਰਨ ਸਿੰਘ ਦੀ ਪ੍ਰਾਪਰਟੀ 37 ਲੱਖ 80 ਹਜ਼ਾਰ ਤੇ ਗੁਰਵਿੰਦਰ ਸਿੰਘ ਦੀ ਪ੍ਰਾਪਰਟੀ 66 ਲੱਖ 35 ਹਜ਼ਾਰ ਨੂੰ ਸੀਜ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਪ੍ਰਾਪਰਟੀਆਂ ਦੀ ਕੁੱਲ ਕੀਮਤ 3 ਕਰੋੜ 50 ਲੱਖ ਦੇ ਕਰੀਬ ਬਣਦੀ ਹੈ। ਇਨ੍ਹਾਂ ਸਾਰੇ ਨਸ਼ਾ ਤਸਕਰਾਂ ਉੱਪਰ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹਨ, ਉਥੇ ਹੀ ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਗਿਆ ਕਿ ਉਹ ਨਸ਼ਾ ਬੰਦ ਕਰ ਦੇਣ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਦੀ ਵੱਡੀ ਕਾਰਵਾਈ ! 3 ਕਰੋੜ 50 ਲੱਖ ਦੀ ਪ੍ਰਾਪਰਟੀ ਕੀਤੀ ਜ਼ਬਤ
