ਪੰਜਾਬ : ਅੱਜ ਨਰਾਤਿਆਂ ਦਾ 7ਵਾਂ ਦਿਨ ਹੈ, ਜਿਸ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਸਥਿਤ ਮਾਂ ਨੈਣਾ ਦੇਵੀ ਜੀ ਦੇ ਦਰਬਾਰ ਹਾਜ਼ਰੀ ਲਵਾਉਣ ਪਹੁੰਚੇ। ਇਸ ਦੌਰਾਨ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਉਨ੍ਹਾਂ ਨਾਲ ਨਜ਼ਰ ਆਏ ਸਨ। ਇਸ ਦੌਰਾਨ CM ਮਾਨ ਨੇ ਪਤਨੀ ਨਾਲ ਹਵਨ ਯੱਗ ਕੀਤਾ ਅਤੇ ਨਾਲ ਹੀ ਮਾਤਾ ਦੀ ਪੂਜਾ ਤੇ ਆਰਤੀ ਵੀ ਕੀਤੀ। ਭਗਵੰਤ ਮਾਨ ਨੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਨ੍ਹੀਂ ਦਿਨੀਂ ਨਰਾਤੇ ਚੱਲ ਰਹੇ ਹਨ। ਇਸ ਤੋਂ ਪਹਿਲਾਂ CM ਮਾਨ ਦੀ ਪਤਨੀ ਨੇ ਲੁਧਿਆਣਾ ਦੇ ਇੱਕ ਮੰਦਰ ਵਿੱਚ ਵੀ ਹਵਨ ਯੱਗ ਵਿੱਚ ਹਿੱਸਾ ਲਿਆ ਸੀ।
ਨਰਾਤਿਆਂ ਦੇ ਖ਼ਾਸ ਮੌਕੇ CM ਮਾਨ ਪਤਨੀ ਨਾਲ ਪਹੁੰਚੇ ਮਾਂ ਨੈਣਾ ਦੇਵੀ ਦੇ ਦਰਬਾਰ, ਸੂਬੇ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ
