ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮਗਰੋਂ ਪੰਜਾਬ ਸਰਕਾਰ ਨੇ ਅਫਸਰਾਂ ਦੇ ਤਬਾਦਲਿਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ । ਪੰਜਾਬ ਸਰਕਾਰ ਨੇ 2 ਆਈਏਐੱਸ ਅਤੇ ਇਕ ਪੀਸੀਐੱਸ ਅਧਿਕਾਰੀ ਦੇ ਤਬਾਦਲਿਆਂ ਦੇ ਹੁਕਮ ਪੰਜਾਬੀ ’ਚ ਜਾਰੀ ਕੀਤੇ ਹਨ। ਅਹਿਮ ਸੂਤਰਾਂ ਅਨੁਸਾਰ ਮੁੱਖ ਮੰਤਰੀ ਨੇ ਦੋ ਦਿਨ ਪਹਿਲਾਂ ਮੁੱਖ ਸਕੱਤਰ ਨੂੰ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ’ਚ ਕੰਮ ਕਰਨ ਅਤੇ ਬਦਲੀਆਂ ਦੇ ਹੁਕਮ ਪੰਜਾਬੀ ਵਿੱਚ ਕਰਨ ਲਈ ਕਿਹਾ ਸੀ । ਚੇਤੇ ਰਹੇ ਕਿ ਇਸ ਤੋਂ ਪਹਿਲਾਂ ਬਦਲੀਆਂ ਦੇ ਹੁਕਮ ਅੰਗਰੇਜ਼ੀ ਵਿੱਚ ਜਾਰੀ ਹੁੰਦੇ ਸਨ।
ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਤਬਾਦਲਿਆਂ ਦੇ ਹੁਕਮ ਪੰਜਾਬ ਭਾਸ਼ਾ ਵਿਚ ਜਾਰੀ
