ਜ਼ਿਲ੍ਹਾ ਦਿਹਾਤੀ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਦੋ ਕਿਲੋ ਹੈਰੋਇਨ ਅਤੇ 900 ਗਰਾਮ ਆਈਸ ਡਰੱਗ ਬਰਾਮਦ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਰਾਹੀਂ ਇਹ ਖੁਲਾਸਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਤਮਨਦੀਪ ਸਿੰਘ ਵਾਸੀ ਪਿੰਡ ਕੱਕੜ ਵਜੋਂ ਹੋਈ ਹੈ ਜਿਸ ਕੋਲੋਂ ਪੁਲੀਸ ਨੇ ਦੋ ਕਿਲੋ ਹੈਰੋਇਨ ਤੇ 900 ਗ੍ਰਾਮ ਨਸ਼ੀਲਾ ਪਦਾਰਥ ਆਈਸ ਡਰੱਗ ਬਰਾਮਦ ਕੀਤਾ ਹੈ।
ਇਸ ਸਬੰਧ ਵਿੱਚ ਥਾਣਾ ਲੋਪੋਕੇ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।