Punjab News: ਪੰਜਾਬ ਵਿਚ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਵਿਚ ਹੋਏ ਧਮਾਕੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਧਮਾਕੇ ਨੂੰ ਗਰਨੇਡ ਹਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਥਾਣਿਆਂ ਅਤੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਤੇ ਬੁੱਤਾਂ ਤੇ ਹਮਲੇ ਹੋ ਰਹੇ ਸਨ, ਹੁਣ ਤਾਂ ਹਮਲਾਵਰਾਂ ਨੇ ਭਾਜਪਾ ਆਗੂ ਦੇ ਘਰ ਨੂੰ ਵੀ ਨਿਸ਼ਾਨਾ ਬਣਾਇਆ ਹੈ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਅਸਫਲ ਰਹਿ ਰਹੇ ਹਨ ਜਿਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
Punjab News: ਗ੍ਰਨੇਡ ਹਮਲਾ: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਤੋਂ ਅਸਤੀਫਾ ਮੰਗਿਆ
