ਰਾਜਪਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਸਮਾਪਤੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਵਿਰੁੱਧ ਆਰੰਭ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਪੈਦਲ ਯਾਤਰਾ ਦੀ ਅੱਜ ਇਥੇ ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਮਗਰੋਂ ਸਮਾਪਤੀ ਕੀਤੀ ਹੈ। ਇਸ ਤੋਂ ਪਹਿਲਾਂ ਉਹਨਾਂ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਉਹ ਤੜਕੇ ਹੀ ਸ੍ਰੀ ਹਰਿਮੰਦਰ ਸਾਹਿਬ ਪੁੱਜ ਗਏ ਸਨ ਅਤੇ ਉਨ੍ਹਾਂ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿੱਚ ਸਨਮਾਨਿਤ ਵੀ ਕੀਤਾ ਗਿਆ। ਇਸ ਉਪਰੰਤ ਰਾਜਪਾਲ ਨੇ ਭੰਡਾਰੀ ਪੁਲ ਤੋਂ ਜਲ੍ਹਿਆਂਵਾਲਾ ਬਾਗ ਤੱਕ ਪੈਦਲ ਮਾਰਚ ਕੀਤਾ ਅਤੇ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਲੋਕਾਂ ਨੂੰ ਸੁਚੇਤ ਹੋਣ ਦਾ ਹੌਕਾ ਦਿੱਤਾ। ਪੈਦਲ ਯਾਤਰਾ ਦੀ ਸਮਾਪਤੀ ਮੌਕੇ ਉਨ੍ਹਾਂ ਨੇ ਸਮਾਗਮ ਵਿਚ ਹਾਜ਼ਰ ਸਮੂਹ ਵਿਅਕਤੀਆਂ ਬੱਚਿਆਂ ਤੇ ਹੋਰਨਾਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋ ਕੇ ਲੜਨ ਅਤੇ ਇਸ ਦਾ ਵਿਰੋਧ ਕਰਨ ਦੀ ਸਹੁੰ ਚੁਕਾਈ।

ਜ਼ਿਕਰਯੋਗ ਹੈ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ਪੈਦਲ ਯਾਤਰਾ ਕਰ ਰਹੇ ਹਨ। ਅੱਜ ਸਮਾਗਮ ਵਿੱਚ ਭਾਜਪਾ ਆਗੂ ਸੁਨੀਲ ਜਾਖੜ, ਸੋਢੀ ਗੁਰਮੀਤ ਸਿੰਘ ਸਮੇਤ ਹੋਰ ਆਗੂ ਪੁੱਜੇ ਹੋਏ ਸਨ।

Leave a Reply

Your email address will not be published. Required fields are marked *