ਜਲੰਧਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਬਾਹਰ ਸੋਮਵਾਰ ਦੀ ਅੱਧੀ ਰਾਤ ਗ੍ਰਨੇਡ ਹਮਲਾ ਹੋ ਗਿਆ। ਇਹ ਘਟਨਾ ਰਾਤ ਕਰੀਬ ਇਕ ਡੇਢ ਵਜੇ ਦੀ ਦੱਸੀ ਜਾ ਰਹੀ ਹੈ। ਉਥੇ ਹੀ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਜਾਇਜ਼ਾ ਲਿਆ। ਇਸ ਦੌਰਾਨ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਰਵਨੀਤ ਬਿੱਟੂ ਮਨੋਰੰਜਨ ਕਾਲੀਆ ਦੇ ਘਰ ‘ਚ ਨਜ਼ਰ ਆ ਰਹੇ ਹਨ। ਕੁਝ ਤਸਵੀਰਾਂ ‘ਚ ਮਨੋਰੰਜਨ ਕਾਲੀਆ ਤੇ ਬਿੱਟੂ ਗੱਲਾਂ ਕਰਦੇ ਨਜ਼ਰ ਆ ਰਹੇ ਹਨ
ਘਰ ‘ਤੇ ਹੋਏ ਹਮਲੇ ਮਗਰੋਂ ਮਨੋਰੰਜਨ ਕਾਲੀਆ ਦੇ ਘਰ ਪਹੁੰਚੇ ਰਵਨੀਤ ਬਿੱਟੂ
