BJP ਆਗੂ ਦੇ ਘਰ ਹੋਏ ਧਮਾਕੇ ‘ਤੇ ਜਾਖੜ ਨੇ CM ਮਾਨ ਤੇ DGP ਨੂੰ ਘੇਰਿਆ; ਪੂਰੇ ਪੰਜਾਬ ‘ਚ 2 ਘੰਟੇ ਧਰਨਾ ਦੇਣ ਦਾ ਐਲਾਨ

ਜਲੰਧਰ । ਬੀਤੀ ਦੇਰ ਰਾਤ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਧਮਾਕਾ ਹੋਇਆ।ਜਿਸ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਪ੍ਰੈਸ ਕਾਨਫਰੰਸ ਕੀਤੀ l ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਹੋਰ ਸੀਨੀਅਰ ਭਾਜਪਾ ਆਗੂ ਸਾਬਕਾ ਕੈਬਨਿਟ ਮੰਤਰੀ ਅਤੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਹਾਜ਼ਰ ਸਨ l
ਇਸ ਮੌਕੇ ਜਾਖੜ ਨੇ ਕਿਹਾ ਕਿ ਬੀਤੀ ਦੇਰ ਰਾਤ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਧਮਾਕਾ ਹੋਇਆ। ਜਿਸ ਨਾਲ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇੱਥੇ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ। ਭਾਵੇਂ ਸਰਕਾਰ ਦਾਅਵਾ ਕਰਦੀ ਹੈ ਕਿ ਪੰਜਾਬ ਬਦਲ ਰਿਹਾ ਹੈ, ਪਰ ਇਹ ਬਦਲਾਅ ਸਭ ਨੂੰ ਦਿਖਾਈ ਦੇ ਰਿਹਾ ਹੈ ਕਿ ਪੰਜਾਬ ਵਿੱਚ ਕਿਹੋ ਜਿਹਾ ਬਦਲਾਅ ਆਇਆ ਹੈ।

ਇਸ ਕਾਨਫੰਰਸ ‘ਚ ਉਨ੍ਹਾਂ ਨੇ ਆਪ ਸਰਕਾਰ ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਜਿੱਥੇ ਹੁਣ ਤੱਕ 14 ਥਾਣਿਆਂ ਵਿੱਚ ਧਮਾਕੇ ਹੋ ਚੁੱਕੇ ਹਨ। ਇੰਟੈਲੀਜੈਂਸ ਵਿੰਗ ਦੇ ਦਫ਼ਤਰ ‘ਤੇ ਰਾਕੇਟ ਨਾਲ ਹਮਲਾ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਧਮਾਕੇ ਵਰਗਾ ਕੁਝ ਹੋਇਆ ਹੈ ਤੇ ਇਸ ਤੋਂ ਪਤਾ ਲੱਗਦਾ ਹੈ ਕਿ ਪੁਲਿਸ ਕਿੰਨੀ ਗੰਭੀਰ ਹੈ।

ਪੰਜਾਬ ਵਿੱਚ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਹੈ। ਹੁਣ ਲੜੀਵਾਰ ਬੰਬ ਧਮਾਕੇ ਹੋ ਰਹੇ ਹਨ ਜੇ ਕੀ ਬਹੁਤ ਗੰਭੀਰ ਮੁੱਦਾ ਹੈ।ਜਾਖੜ ਨੇ ਅੱਗੇ ਕਿਹਾ ਕਿ ਸਰਕਾਰ ਦਿੱਲੀ ਦੇ ਲੋਕਾਂ ਦੁਆਰਾ ਚਲਾਈ ਜਾ ਰਹੀ ਹੈ, ਮੁੱਖ ਮੰਤਰੀ ਤੇ ਡੀਜੀਪੀ ਕਠਪੁਤਲੀਆਂ ਬਣ ਗਏ ਹਨ। ਜਾਖੜ ਨੇ ਕਿਹਾ ਕਿ ਇਸ ਧਮਾਕੇ ਲਈ ਮੁੱਖ ਮੰਤਰੀ ਤੇ ਡੀਜੀਪੀ ਜ਼ਿੰਮੇਵਾਰ ਹਨ। ਪ੍ਰੈਸ ਕਾਨਫਰੰਸ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਨੂੰ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਬੰਗਾਲ ਵਰਗੇ ਹਾਲਾਤ ਹੋ ਰਹੇ ਹਨ, ਜੋ ਕਿ ਸਹੀ ਨਹੀਂ ਹੈ। ਇਸ ਦੇ ਨਾਲ ਹੀ ਜਾਖੜ ਨੇ ਕਿਹਾ ਕਿ 3 ਤੋਂ 5 ਪੂਰੇ ਪੰਜਾਬ ‘ਚ ਧਰਨਾ ਦਿੱਤਾ ਜਾਵੇਗਾ।

Leave a Reply

Your email address will not be published. Required fields are marked *