ਅੰਮ੍ਰਿਤਸਰ: ਬੁੱਧਵਾਰ ਤੜਕਸਾਰ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਪੁਲ ਕੋਟ ਮਿੱਤ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜਾਨਚੀ ਤਰਸੇਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸੇਖ ਜ਼ਿਲ੍ਹਾ ਤਰਨਤਾਰਨ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਿਜੈ ਸਿੰਘ ਨੇ ਦਿੰਦਿਆਂ ਦੱਸਿਆ ਕਿ ਤਰਸੇਮ ਸਿੰਘ ਮਾਨਸਿਕ ਤੌਰ ਪਰੇਸ਼ਾਨ ਰਹਿਦਾ ਸੀ। ਵਾਪਰੀ ਘਟਨਾ ਉਪਰੰਤ ਗੋਤਾਖੋਰਾਂ ਵਲੋਂ ਤਰਸੇਮ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਖਜਾਨਚੀ ਤਰਸੇਮ ਸਿੰਘ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ
