Colonel Bath assault case ਚੰਡੀਗੜ੍ਹ ਪੁਲੀਸ ਵੱਲੋਂ ਕਰਨਲ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਲਈ SIT ਕਾਇਮ

Colonel Bath assault case ਚੰਡੀਗੜ੍ਹ ਪੁਲੀਸ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਬਾਹਰ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਮਾਰਕੁੱਟ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾ ਦਿੱਤੀ ਹੈ। ਇਹ ਟੀਮ ਏਜੀਐਮਯੂਟੀ ਕਾਡਰ ਦੇ ਆਈਪੀਐਸ ਅਧਿਕਾਰੀ ਮਨਜੀਤ ਦੀ ਅਗਵਾਈ ਹੇਠ ਪੂਰੇ ਮਾਮਲੇ ਦੀ ਜਾਂਚ ਕਰੇਗੀ।

ਇਸ ਜਾਂਚ ਟੀਮ ਵਿੱਚ ਇੱਕ ਡੀਐਸਪੀ ਅਤੇ ਇੰਸਪੈਕਟਰ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਚਾਰ ਮਹੀਨਿਆਂ ਵਿੱਚ ਆਪਣੀ ਰਿਪੋਰਟ ਸੌਂਪੀ ਜਾਵੇਗੀ। ਚੰਡੀਗੜ੍ਹ ਪੁਲੀਸ ਨੇ ਇਹ ਜਾਂਚ ਟੀਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ’ਤੇ ਤਿਆਰ ਕੀਤੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕਰ ਕੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ (CBI) ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਅਦਾਲਤ ਨੇ ਉਕਤ ਮਾਮਲੇ ਦੀ ਸੁਣਵਾਈ ਕਰਦਿਆਂ ਕਰਨਲ ਬਾਠ ਨਾਲ ਮਾਰਕੁੱਟ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲੀਸ ਨੂੰ ਸੌਂਪ ਦਿੱਤੀ ਸੀ।

ਦੱਸਣਯੋਗ ਹੈ ਕਿ 13 ਅਤੇ 14 ਮਾਰਚ ਦੀ ਰਾਤ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਬਾਹਰ ਕੁਝ ਪੁਲੀਸ ਅਧਿਕਾਰੀਆਂ ਵੱਲੋਂ ਕਰਨਲ ਬਾਠ ਨਾਲ ਮਾਰਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰ ਇਨਸਾਫ ਦੀ ਮੰਗ ਲਈ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕਰ ਚੁੱਕਾ ਹੈ।

Leave a Reply

Your email address will not be published. Required fields are marked *