ਗੁਰਦਾਸਪੁਰ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਬੀ. ਓ. ਪੀ. ਚੌਤਰਾ ਸਰਹੱਦ ਨੇੜੇ ਵੱਡਾ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਬੀ. ਐੱਸ. ਐੱਫ. ਦਾ ਇਕ ਜਵਾਨ ਵੀ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਰਾਤ ਬੀ. ਐੱਸ. ਐੱਫ. ਦੀ ਚੌਤਰਾ ਬੀ. ਓ. ਪੀ. ਦੇ ਜਵਾਨ ਕੰਡਿਆਲੀ ਤਾਰ ਨੇੜੇ ਡਿਊਟੀ ‘ਤੇ ਤਾਇਨਾਤ ਸਨ। ਇਸ ਦੌਰਾਨ ਅਚਾਨਕ ਜ਼ੋਰਦਾਰ ਧਮਾਕਾ ਹੋਇਆ, ਜਿਸ ਦੌਰਾਨ ਬੀ. ਐੱਸ. ਐੱਫ. ਦਾ ਇਕ ਜਵਾਨ ਜ਼ਖਮੀ ਹੋ ਗਿਆ।
ਜ਼ਖਮੀ ਜਵਾਨ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਾਇਆ ਹਗਿਆ। ਇਸ ਗੱਲ ਦਾ ਪਤਾ ਲੱਗਾ ਹੈ ਕਿ ਸਰਹੱਦ ‘ਤੇ ਵਾੜ ਨੇੜੇ ਆਈ. ਈ. ਡੀ. ਲੁਕੋਇਆ ਹੋਇਆ ਸੀ ਅਤੇ ਸਰਚ ਆਪਰੇਸ਼ਨ ਦੌਰਾਨ ਅਚਾਨਕ ਧਮਾਕਾ ਹੋ ਗਿਆ। ਇਸ ਘਟਨਾ ਤੋਂ ਬਾਅਦ ਬੰਬ ਸਕੁਐਡ ਟੀਮ ਅਤੇ ਬੀ. ਐੱਸ. ਐੱਫ. ਅਤੇ ਪੁਲਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।