Punjab News: ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਵੀਰਵਾਰ ਨੂੰ ਇਕ ਕਾਰਵਾਈ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਲੈਣ-ਦੇਣ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਣਾ, ਗੁਰਦੇਵ ਸਿੰਘ ਉਰਫ਼ ਗੇਦੀ ਅਤੇ ਸ਼ੈਲੇਂਦਰ ਸਿੰਘ ਉਰਫ਼ ਸੇਲੂ ਵਜੋਂ ਹੋਈ ਹੈ।
ਇਸ ਦੌਰਾਨ ਪੁਲੀਸ ਨੇ 500 ਗ੍ਰਾਮ ਹੈਰੋਇਨ, ਇੱਕ ਗਲੌਕ 9mm ਪਿਸਤੌਲ (2 ਮੈਗਜ਼ੀਨਾਂ ਦੇ ਨਾਲ), ਅਤੇ ਹਵਾਲਾ ਰਾਸ਼ੀ ਦੇ 33 ਲੱਖ ਰੁਪਏ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇਸ ਸਰਹੱਦ ਪਾਰ ਤਸਕਰੀ ਨੈੱਟਵਰਕ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।
Punjab News: ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਹੇਠ ਤਿੰਨ ਗ੍ਰਿਫ਼ਤਾਰ
