ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਦਿੱਤਾ ਅਸਤੀਫਾ

dingra/nawanpunjab.com

ਚੰਡੀਗੜ੍ਹ,  28 ਸਤੰਬਰ (ਦਲਜੀਤ ਸਿੰਘ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਛੱਡਣ ਤੋਂ ਬਾਅਦ ਕਾਂਗਰਸ ਵਿੱਚ ਅਸਤੀਫ਼ਿਆਂ ਦਾ ਦੌਰ ਜਾਰੀ ਹੋ ਗਿਆ ਹੈ। ਪੰਜਾਬ ਦੀ ਸਿਆਸਤ ’ਚ ਉਸ ਸਮੇਂ ਵੱਡਾ ਭੂਚਾਲ ਆ ਗਿਆ ਜਦੋਂ ਪਹਿਲਾਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਅਸਤੀਫਾ ਦੇ ਦਿੱਤਾ |

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Leave a Reply

Your email address will not be published. Required fields are marked *