ਅਚਾਨਕ ਇੱਕ ਫੈਸਲੇ ਵਿੱਚ ਪੰਜਾਬ ਸਰਕਾਰ ਨੇ ਸਿਵਲ ਸਰਜਨ ਕਪੂਰਥਲਾ ਡਾ. ਰਿਚਾ ਭਾਟੀਆ ਨੂੰ ਸਟਾਫ ਨਾਲ ਉਨ੍ਹਾਂ ਦੇ ਦੁਰਵਿਹਾਰ ਲਈ ਤੁਰੰਤ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਵੱਲੋਂ ਦਸਤਖ਼ਤ ਕੀਤੇ ਗਏ ਅਧਿਕਾਰਤ ਹੁਕਮ ਅੱਜ ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਸਾਰੇ ਸਬੰਧਤਾਂ ਨੂੰ ਭੇਜੇ ਗਏ ਹਨ। ਹੁਕਮਾਂ ਅਨੁਸਾਰ ਸਿਵਲ ਸਰਜਨ ਨੂੰ ਤੁਰੰਤ ਚੰਡੀਗੜ੍ਹ ਹੈੱਡ ਕੁਆਰਟਰ ਰਿਪੋਰਟ ਕਰਨ ਲਈ ਕਿਹਾ ਗਿਆ ਹੈ।
ਇੱਥੇ ਇਹ ਜ਼ਿਕਰਯੋਗ ਹੈ ਕਿ ਸਿਵਲ ਸਰਜਨ ਮਾੜੇ ਵਿਹਾਰ ਵਿਰੁੱਧ ਸਮੁੱਚਾ ਕਲੈਰੀਕਲ ਸਟਾਫ ਪ੍ਰਦਰਸ਼ਨ ਕਰ ਰਿਹਾ ਸੀ। ਸਿਵਲ ਸਰਜਨ ਦੀ ਮੁਅੱਤਲੀ ਦੇ ਹੁਕਮ ਜਾਰੀ ਹੋਣ ਤੋਂ ਬਾਅਦ ਵੀ ਅੱਜ ਸਟਾਫ ਧਰਨਾ ਜਾਰੀ ਸੀ ।