ਪਟਿਆਲਾ ਪੁਲੀਸ ਨੇ ਸਪੈਸ਼ਲ ਡੀਜੀਪੀ ਦੀ ਅਗਵਾਈ ਹੇਠ ਰਾਤ ਭਰ ਚਲਾਇਆ ਗਸ਼ਤ ਆਪਰੇਸ਼ਨ

ਪਟਿਆਲਾ ਪੁਲਿਸ ਨੇ 11-12 ਅਪਰੈਲ ਦੀ ਪੂਰੀ ਰਾਤ (ਰਾਤ 10 ਵਜੇ ਤੋਂ ਸਵੇਰੇ ਦੇ 4 ਵਜੇ ਤੱਕ) ਗਸ਼ਤ ਤੇ ਛਾਪੇਮਾਰੀ ਦਾ ਆਪਰੇਸ਼ਨ (ਨਾਈਟ ਡੋਮੀਨੇਸ਼ਨ ਆਪਰੇਸ਼ਨ) ਚਲਾਇਆ। ਇਸ ਦੌਰਾਨ ਪਟਿਆਲਾ ਜ਼ਿਲ੍ਹੇ ਦੀ ਨਿਗਰਾਨੀ ਲਈ ਤਾਇਨਾਤ ਸਪੈਸ਼ਲ ਡੀਜੀਪੀ ਇਸ਼ਵਰ ਸਿੰਘ ਦੀ ਅਗਵਾਈ ਤੇ ਐਸ.ਐਸ.ਪੀ ਡਾ ਨਾਨਕ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਅਪਰਾਧੀਆਂ ਦੀ ਪੈੜ ਨੱਪੀ। ਅਧਿਕਾਰੀ ਇਸ਼ਵਰ ਸਿੰਘ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਇਹ ਵਿਸ਼ੇਸ਼ ਆਪਰੇਸ਼ਨ ਚਲਾਇਆ ਗਿਆ ਹੈ, ਜਿਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦਾ ਅਚਨਚੇਤ ਦੌਰਾ ਕਰਦਿਆਂ, ਨਾਕਿਆਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ।

ਇਸ ਦੌਰਾਨ ਉਨ੍ਹਾਂ ਨੇ ਪੁਲੀਸ ਅਤੇ ਲੋਕਾਂ ਦਰਮਿਆਨ ਤਜ਼ਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਮੌਕੇ ’ਤੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ,‘‘ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ। ਇਸ਼ਵਰ ਸਿੰਘ ਨੇ ਕਿਹਾ ਕਿ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਦਾ ਸਫ਼ਾਇਆ ਕਰਨਾ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ।

Leave a Reply

Your email address will not be published. Required fields are marked *