Punjab News: ਡੀਜੀਪੀ ਪੰਜਾਬ ਵੱਲੋਂ ਜਲੰਧਰ ਵਿੱਚ ‘ਨਾਈਟ ਡੋਮੀਨੇਸ਼ਨ’ ਤਹਿਤ ਨਾਕਿਆਂ ਅਤੇ ਥਾਣਿਆਂ ਦੀ ਚੈਕਿੰਗ

Punjab News: ਲਾਅ ਐਨਫੋਰਸਮੈਂਟ ਅਤੇ ਪੁਲੀਸ -ਪਬਲਿਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਿਰੰਤਰ ਯਤਨਾਂ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵੱਲੋਂ ਸ਼ੁੱਕਰਵਾਰ ਰਾਤ ਸੂਬੇ ਵਿਚ ‘ਨਾਈਟ ਡੋਮੀਨੇਸ਼ਨ’ ਪਹਿਲਕਦਮੀ ਤਹਿਤ ਜਲੰਧਰ ਜ਼ਿਲ੍ਹੇ ਵਿਚ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਇਸ ਕਵਾਇਦ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਅਪਰਾਧ, ਖਾਸ ਕਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਰਾਜ ਦੀ ਲੜਾਈ ਨੂੰ ਤੇਜ਼ ਕਰਨਾ ਹੈ।

ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਜ਼) ਦੇ ਬਾਹਰ ਇਕ ਵਿਸ਼ੇਸ਼ ਚੌਕੀ ਤੋਂ ਆਪਣਾ ਨਿਰੀਖਣ ਸ਼ੁਰੂ ਕਰਦਿਆਂ ਡੀਜੀਪੀ ਨੇ ਨਾਕਾਬੰਦੀ ਆਪਰੇਸ਼ਨਾਂ ਦੀ ਸਮੀਖਿਆ ਕੀਤੀ ਅਤੇ ਪੁਲੀਸ ਫੋਰਸ ਦੀ ਜ਼ਮੀਨੀ ਕਾਰਜਪ੍ਰਣਾਲੀ ਦਾ ਮੁਲਾਂਕਣ ਕੀਤਾ। ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਪੁਲੀਸ ਕਰਮਚਾਰੀਆਂ ਨੂੰ ਵਾਹਨ ਚੈਕਿੰਗ ਕਾਰਜਾਂ ਦੀ ਪ੍ਰਭਾਵਸ਼ੀਲਤਾ ਦੀ ਨਿਗਰਾਨੀ ਕਰਦਿਆਂ ਪੇਸ਼ੇ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਲਈ ਉਤਸ਼ਾਹਿਤ ਕੀਤਾ।
ਡੀਜੀਪੀ ਨੇ ਅੱਗੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਆਈਐੱਸਆਈ ਵਰਗੀਆਂ ਬਾਹਰੀ ਏਜੰਸੀਆਂ ਵਲੋਂ ਇਸ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਕੋਸ਼ਿਆਂ ਪ੍ਰਤੀ ਸੰਵੇਦਨਸ਼ੀਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਉਦੋਂ ਤੋਂ ਹੀ ਸਰਹੱਦ ਪਾਰ ਡਰੱਗ ਸਿੰਡੀਕੇਟ ਵੱਲੋਂ ਸੂਬੇ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੁਲੀਸ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ।

Leave a Reply

Your email address will not be published. Required fields are marked *