ਅੰਮ੍ਰਿਤਸਰ: ਖ਼ਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੇਸ਼ ਵਿਦੇਸ਼ ਵਿੱਚ ਵੱਸਦੀ ਸਿੱਖ ਕੌਮ ਖ਼ਾਲਸਾ ਸਾਜਨਾ ਦਿਵਸ 13 ਅਪ੍ਰੈਲ ਵਾਲੇ ਦਿਨ ਕੌਮੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਆਪਣੇ ਘਰਾਂ, ਦਫ਼ਤਰਾਂ ਤੇ ਕੰਮ ਕਾਜ ਵਾਲੀਆਂ ਥਾਵਾਂ ਉੱਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਵੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਘਰਾਂ ‘ਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਦਾ ਦਿੱਤਾ ਸੰਦੇਸ਼
