Sukhbir Badal: ਤੇਜਾ ਸਿੰਘ ਸਮੁੰਦਰੀ ਹਾਲ ਵਿਚ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਬੰਧੀ ਡੈਲੀਗੇਟ ਇਜਲਾਸ ਵਿਚ ਸੁਖਬੀਰ ਸਿੰਘ ਬਾਦਲ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸਰਬ ਸੰਮਤੀ ਨਾਲ ਚੁਣ ਲਿਆ ਗਿਆ ਹੈ। ਉਨ੍ਹਾਂ ਦਾ ਨਾਂਅ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੇਸ਼ ਕੀਤਾ, ਜਦੋਂ ਕਿ ਪਰਮਜੀਤ ਸਰਨਾ ਨੇ ਉਹਨਾਂ ਦੇ ਨਾਂਅ ਦੀ ਤਾਈਦ ਕੀਤੀ ਅਤੇ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਮਜੀਦ ਕੀਤੀ । ਡੈਲੀਗੇਟਾ ਕੋਲੋਂ ਪ੍ਰਧਾਨ ਦੇ ਉਮੀਦਵਾਰ ਵਾਸਤੇ ਹੋਰ ਨਾਂਅ ਦੀ ਪੇਸ਼ਕਸ਼ ਮੰਗੀ ਗਈ ਪਰ ਕੋਈ ਨਾਅ ਨਾ ਆਉਣ ਮਗਰੋਂ ਸੁਖਬੀਰ ਸਿੰਘ ਬਾਦਲ ਨੂੰ ਸਰਬ ਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨ ਦਿੱਤਾ ਗਿਆ। ਜਿਸ ਦੀ ਹਾਲ ਵਿੱਚ ਡੈਲੀਗੇਟਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਪ੍ਰਵਾਨਗੀ ਦਿੱਤੀ।
Sukhbir Badal: ਸੁਖਬੀਰ ਬਾਦਲ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਚੁਣਿਆ
