ਨਵੀਂ ਦਿੱਲੀ : ਈਡੀ ਨੇ ਨੈਸ਼ਨਲ ਹੇਰਾਲਡ ਮਾਮਲੇ (National Herald Case) ‘ਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ 661 ਕਰੋੜ ਰੁਪਏ ਦੀਆਂ ਅਚੱਲ ਜਾਇਦਾਦਾਂ ਨੂੰ ਆਪਣੇ ਕਬਜ਼ੇ ‘ਚ ਲੈਣ ਲਈ ਨੋਟਿਸ ਜਾਰੀ ਕੀਤੇ ਹਨ।
ਇਹ ਜਾਣਨਾ ਮਹੱਤਵਪੂਰਨ ਹੈ ਕਿ ਇਹ ਜਾਇਦਾਦਾਂ ਈਡੀ ਨੇ ਕਾਂਗਰਸ ਦੇ ਕੰਟਰੋਲ ਵਾਲੀ ਐਸੋਸੀਏਟਿਡ ਜਰਨਲਜ਼ ਲਿਮਟਿਡ (ਏਜੇਐਲ) ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ‘ਚ ਜ਼ਬਤ ਕੀਤੀਆਂ ਸਨ।