ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਬਨੂੜ ਖੇਤਰ ਦੇ ਕਈ ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਸਿਹਤ ਮੰਤਰੀ ਖਿਜਰਗੜ੍ਹ ਦੇ ਆਮ ਆਦਮੀ ਕਲੀਨਿਕ ਵਿਚ ਪਹੁੰਚੇ ਅਤੇ ਉੱਥੇ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਉਪਰੰਤ ਉਨ੍ਹਾਂ ਬਨੂੜ ਦੇ ਕਮਿਊਨਿਟੀ ਹੈਲਥ ਸੈਂਟਰ ਵਿਚ ਗਾਇਨੀ, ਡੈਂਟਲ ਓਪੀਡੀ ਤੇ ਹੋਰ ਜਨਰਲ ਮੈਡੀਸਨ ਦੀ ਓਪੀਡੀ ਚੈੱਕ ਕੀਤੀ। ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਾਲੋਮਾਜਰਾ ਦਾ ਹਸਪਤਾਲ ਦਾ ਵੀ ਦੌਰਾ ਕੀਤਾ ਗਿਆ ਅਤੇ ਐੱਸਐੱਮਓ ਡਾਕਟਰ ਗੁਰਮੇਹਰ ਸਿੰਘ ਤੋਂ ਹਸਪਤਾਲ ਦੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਲਈ ਤੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।
ਕੈਬਨਿਟ ਮੰਤਰੀ ਵੱਲੋਂ ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਦੌਰਾ
