ਮੁੰਬਈ: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਇਹ ਮੈਸੇਜ ਮੁੰਬਈ ਦੇ ਵਰਲੀ ਸਥਿਤ ਟਰਾਂਸਪੋਰਟ ਵਿਭਾਗ ਦੇ ਵਟ੍ਹਸਐਪ ਨੰਬਰ ‘ਤੇ ਭੇਜਿਆ ਗਿਆ ਹੈ। ਧਮਕੀ ਭਰੇ ਮੈਸੇਜ ਵਿੱਚ ਅਦਾਕਾਰ ਦੇ ਘਰ ਵਿੱਚ ਵੜ ਕੇ ਉਸ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਸ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵੀ ਮਿਲੀਆਂ ਹਨ। ਇਸ ਘਟਨਾ ਤੋਂ ਬਾਅਦ ਵਰਲੀ ਪੁਲਿਸ ਸਟੇਸ਼ਨ ਵਿੱਚ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, Message ‘ਚ ਲਿਖਿਆ- ਕਾਰ ਨੂੰ ਬੰਬ ਨਾਲ ਉਡਾ ਦਿਆਂਗਾ
