ED raids AAP MLA Kulwant Singh’s house ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਅੱਜ ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਦੇ ਨਵੇਂ ਘਰ ਸਮੇਤ ਪੰਜਾਬ ਭਰ ਵਿੱਚ ਉਨ੍ਹਾਂ ਨਾਲ ਜੁੜੇ ਵੱਖ-ਵੱਖ ਟਿਕਾਣਿਆਂ ’ਤੇ ਦਸਤਕ ਦਿੱਤੀ।
ਈਡੀ ਦੀ ਇਸ ਕਾਰਵਾਈ ਨੂੰ ਮਨੀ ਲਾਂਡਰਿੰਗ ਮਾਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਰੀਅਲ ਅਸਟੇਟ ਦੇ ਵੱਡੇ ਕਾਰੋਬਾਰੀ ਅਤੇ ਜੇਐਲਪੀਐਲ ਦੇ ਮਾਲਕ ਕੁਲਵੰਤ ਸਿੰਘ ਆਪਣੇ ਘਰ ਅਤੇ ਦਫ਼ਤਰ ਵਿੱਚ ਮੌਜੂਦ ਨਹੀਂ ਹਨ ਤੇ ਛਾਣਬੀਣ ਜਾਰੀ ਹੈ।