ਬਾਜਵਾ ਦੀ ਭਗਵੰਤ ਮਾਨ ਨੂੰ ਸ਼ਰੇਆਮ ਚੁਣੌਤੀ, ਜ਼ਿੰਦਾ ਰਿਹਾ ਤਾਂ ਤਿਆਰੀ ਪੱਕੀ ਸਮਝੋ; ਰਾਜਾ ਵੜਿੰਗ ਨੇ DGP ਨੂੰ ਦਿੱਤੀ ਇਹ ਸਲਾਹ

ਚੰਡੀਗੜ੍ਹ : ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਜ਼ਿੰਦਾ ਰਿਹਾ ਤਾਂ ਤਿਆਰੀ ਪੱਕੀ। ਇਸ ਦਾ ਮਤਲਬ ਹੈ ਕਿ ਜਦੋਂ ਕਾਂਗਰਸ ਦੀ ਸਰਕਾਰ ਆਵੇਗੀ ਤਾਂ ਉਹ ਆਪਣੀ ਤਿਆਰੀ ਕਰ ਲੈਣ। ਪੰਜਾਬ ਸਰਕਾਰ ਵੱਲੋਂ ‘50 ਬੰਬਾਂ’ ਬਾਰੇ ਦਿੱਤੇ ਬਿਆਨ ਖ਼ਿਲਾਫ਼ ਐਫਆਈਆਰ ਦਰਜ ਕਰਨ ਤੋਂ ਬਾਅਦ ਬਾਜਵਾ ਮੰਗਲਵਾਰ ਨੂੰ ਪਾਰਟੀ ਦਫਤਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ‘ਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਬੈਠਕ ਹੋਈ, ਜਿਸ ਵਿਚ ਇਹ ਫੈਸਲਾ ਲਿਆ ਗਿਆ ਕਿ ਪੂਰੀ ਪਾਰਟੀ ਬਾਜਵਾ ਦੇ ਨਾਲ ਖੜ੍ਹੀ ਹੈ। ਵੜਿੰਗ ਨੇ ਕਿਹਾ, “ਪੰਜਾਬ ਵਿਚ ਜੰਗਲ ਰਾਜ ਹੈ।”

ਵੜਿੰਗ ਨੇ ਕਿਹਾ ਕਿ ਬਾਜਵਾ ‘ਤੇ ਇਸ ਲਈ ਪਰਚਾ ਦਰਜ ਕੀਤਾ ਗਿਆ ਕਿਉਂਕਿ ਉਨ੍ਹਾਂ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ। ਇਸ ਸੰਦਰਭ ‘ਚ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਡੀਜੀਪੀ ‘ਤੇ ਵੀ ਪਾਰਚਾ ਦਰਜ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੋਲਡੀ ਬਰਾਡ ਨੂੰ ਫੜ ਲਿਆ ਗਿਆ ਤੇ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਪੰਜਾਬ ‘ਚ ਨਹੀਂ ਹੋਇਆ, ਇਹ ਡੀਜੀਪੀ ਨੇ ਵੀ ਕਿਹਾ ਸੀ। ਅਰਵਿੰਦ ਕੇਜਰੀਵਾਲ ਨੂੰ ਵੀ ਦੱਸਣਾ ਚਾਹੀਦਾ ਹੈ ਕਿ ਡਰੋਨ ਰਾਹੀਂ ਜੋ ਨਸ਼ੇ ਆ ਰਹੇ ਹਨ, ਉਨ੍ਹਾਂ ਦਾ ਕੀ ਸਰੋਤ ਹੈ। ਇਸ ਤੋਂ ਇਲਾਵਾ, ਕੇਜਰੀਵਾਲ ਨੇ ਤਾਂ ਯਮੁਨਾ ‘ਚ ਜ਼ਹਿਰ ਮਿਲਿਆ ਹੋਣ ਦੀ ਵੀ ਗੱਲ ਕੀਤੀ ਸੀ। ਰਾਜਾ ਨੇ ਇਹ ਵੀ ਖੁਲਾਸਾ ਕੀਤਾ ਕਿ ਬਾਜਵਾ ‘ਤੇ ਪਰਚਾ ਦਰਜ ਹੋਣ ਦੇ ਬਾਅਦ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਉਨ੍ਹਾਂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਬਾਜਵਾ ਦੇ ਨਾਲ ਹੈ।

Leave a Reply

Your email address will not be published. Required fields are marked *