ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਨੇ ਅੱਜ ਇੱਥੇ ਅਰਾਈਆਂ ਵਾਲਾ ਰੋਡ ’ਤੇ ਅਣ-ਅਧਿਕਾਰਤ ਤਰੀਕੇ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਅਤੇ ਇੱਥੇ ਰੱਖੇ 21 ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਤਬਦੀਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਤਿੰਨ ਅਣ-ਅਧਿਕਾਰਤ ਨਸ਼ਾ ਛੁਡਾਉ ਕੇਂਦਰਾਂ ਨੂੰ ਬੰਦ ਕੀਤਾ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਅਤੇ ਡੀਐੱਸਪੀ ਰਾਜ ਕੁਮਾਰ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਅਧੀਨ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਵਿੱਚ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਹੈ। ਜਦੋਂ ਕਿ ਅਣ-ਅਧਿਕਾਰਤ ਤਰੀਕੇ ਨਾਲ ਚੱਲ ਰਹੇ ਨਸ਼ਾ ਛੁਡਾਉਂ ਕੇਂਦਰ ਨਸ਼ਾ ਪੀੜਤਾਂ ਨਾਲ ਅਣ-ਮਨੁੱਖੀ ਵਿਹਾਰ ਕਰਦੇ ਸਨ। ਕੇਂਦਰ ਵਿੱਚ ਉਨ੍ਹਾਂ ਦੀ ਕੁੱਟਮਾਰ ਹੁੰਦੀ ਸੀ ਅਤੇ ਇਲਾਜ ਲਈ ਸਮਰੱਥ ਡਾਕਟਰ, ਹੋਰ ਅਮਲੇ ਆਦਿ ਦਾ ਕੋਈ ਪ੍ਰਬੰਧ ਨਹੀਂ ਸੀ।
ਸਿਹਤ ਵਿਭਾਗ ਨੇ ਅਣ-ਅਧਿਕਾਰਤ ਨਸ਼ਾ ਛੁਡਾਉ ਕੇਂਦਰ ਨੂੰ ਸੀਲ ਕੀਤਾ
