ਜਲੰਧਰ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਬਾਹਰ ਸੋਮਵਾਰ ਦੀ ਅੱਧੀ ਰਾਤ ਗ੍ਰਨੇਡ ਹਮਲਾ ਹੋਇਆ। ਇਹ ਘਟਨਾ ਰਾਤ ਕਰੀਬ ਇਕ ਡੇਢ ਵਜੇ ਦੀ ਦੱਸੀ ਜਾ ਰਹੀ ਹੈ। ਇਸ ਸਬੰਧੀ ਹੁਣ ‘ਆਪ’ ਆਗੂ ਦੀਪਕ ਬਾਲੀ ਤੇ ਮੰਤਰੀ ਮਹਿੰਦਰ ਭਗਤ ਮਨੋਰੰਜਨ ਕਾਲੀਆ ਦੇ ਘਰ ਪਹੁੰਚੇ ਹਨ
ਇਸ ਤੋਂ ਪਹਿਲਾ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕੇ ਕਿਹਾ ਕਿ ਭਾਜਪਾ ਨੇਤਾ ਮਨੋਰੰਜਨ ਕਾਲੀਆ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ ਉਹਨਾਂ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਹੈ ਕਿ ਉਨ੍ਹਾਂ ਨੇ ਦੇਰ ਰਾਤ ਸ੍ਰੀ ਮਨੋਰੰਜਨ ਕਾਲੀਆ ਜੀ ਦਾ ਫ਼ੋਨ ਤੇ ਹਾਲ-ਚਾਲ ਜਾਣਿਆ।
‘ਸੱਚਾਈ ਇਹ ਹੈ ਕਿ ਪੰਜਾਬ ਵਿਚ ਅਜਿਹੀਆਂ ਹਰਕਤਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਪਾਕਿਸਤਾਨ ਨਾਲ ਮਿਲ ਕੇ ਕਰਵਾ ਰਿਹਾ ਹੈ। ਲਾਰੈਂਸ ਬਿਸ਼ਨੋਈ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਦੇ ਕੇਂਦਰ ਵਿਚਲੀ ਭਾਜਪਾ ਸਰਕਾਰ ਵੱਲੋਂ ਸੁਰੱਖਿਆ ਦਿੱਤੀ ਜਾ ਰਹੀ ਹੈ। ਇਹ ਕਿਸੇ ਤੋਂ ਲੁਕਿਆ ਨਹੀਂ ਹੈ ਕਿ ਬਿਸ਼ਨੋਈ ਦੇ ਪਾਕਿਸਤਾਨ ਨਾਲ ਕਿਸ ਤਰ੍ਹਾਂ ਦੇ ਸੰਬੰਧ ਹਨ।
ਇਸ ਦੇ ਨਾਲ ਹੀ ਵਿਧਾਇਕ ਬਲਕਾਰ ਸਿੰਘ ਤੇ ਰਮਨ ਅਰੋੜਾ ਨੇ ਵੀ ਭਾਜਪਾ ਆਗੂ ਮਨੋਰੰਜਨ ਕਾਲੀਆ ਨਾਲ ਕੀਤੀ ਮੁਲਾਕਾਤ। ਤੇ ਪੰਜਾਬ ਸਰਕਾਰ ਵੱਲੋਂ ਮਾਮਲੇ ਵਿਚ ਕਾਰਵਾਈ ਕਰਨ ਦਾ ਭਰੋਸਾ ਦਿੱਤਾ । ਉਨ੍ਹਾਂ ਨੇ ਇਸ ਧਮਾਕੇ ਲਈ ਲਾਰੈਂਸ ਬਿਸ਼ਨੋਈ ਗੈਂਗ ਨੂੰ ਜ਼ਿੰਮੇਵਾਰ ਠਹਿਰਾਇਆ।