ਫਤਹਿਗੜ੍ਹ ਪੰਜਤੂਰ : ਅੱਜ ਮੋਗਾ ਦੇ ਕਸਬਾ ਫਤਹਿਗੜ੍ਹ ਪੰਜਤੂਰ ‘ਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਪੰਜਾਬ ਮਜ਼ਦੂਰ ਸੰਘਰਸ਼ ਕਮੇਟੀ ‘ਤੇ ਕਿਸਾਨ ਜਥੇਬੰਦੀਆਂ ਦੇ ਆਗੂ ਪ੍ਰਧਾਨ ਗੁਰਦੇਵ ਸਿੰਘ ਸ਼ਾਹਵਾਲਾ, ਆਵਤਾਰ ਸਿੰਘ ਕਾਕਾ, ਹਰਬੰਸ ਸਿੰਘ ਸ਼ਾਹਵਾਲਾ, ਸਮੇਤ ਵੱਡੀ ਗਿਣਤੀ ‘ਚ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਉਸ ਵਕਤ ਵਿਰੋਧ ਕਰਨਾ ਸ਼ੁਰੂ ਕੀਤਾ। ਜਦੋਂ ਉਹ ਇੱਥੋਂ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਤਾਜਪੋਸ਼ੀ ‘ਤੇ ਪਹੁੰਚੇ ਹੋਏ ਸਨ। ਕਿਸਾਨਾਂ ਦੇ ਵਿਰੋਧ ਕਰਨ ‘ਤੇ ਪੁਲਿਸ ਨੇ ਰੋਕਾਂ ਲਗਾ ਕਿ ਕਿਸਾਨਾਂ ਨੂੰ ਰੋਕਨਾ ਚਾਹਿਆ ਤਾਂ ਰੋਹ ‘ਚ ਆਏ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮਾਰਕੀਟ ਕਮੇਟੀ ਦੇ ਚੇਅਰਮੈਨ ਦੇ ਕਾਫਲੇ ਨੂੰ ਜਦੋਂ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾਉਣੀਆਂ ਸ਼ੁਰੂ ਕੀਤੀਆਂ ਤਾਂ ਪੁਲਿਸ ਬਲ ਤਾਇਨਾਤ ਕਰ ਦਿੱਤੇ।
ਮੋਗਾ ਦੇ ਫਤਹਿਗੜ੍ਹ ਪੰਜਤੂਰ ‘ਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਵਿਰੋਧ, ਕਿਸਾਨਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ
