ਪੰਜਾਬ ਸਰਕਾਰ ਨੇ ਮੰਗਲਵਾਰ 29 ਅਪਰੈਲ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਭਗਵਾਨ ਪਰਸ਼ੂ ਰਾਮ ਜਯੰਤੀ ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਧਿਆਨ ਦੇਣ ਯੋਗ ਹੈ ਕਿ ਅਪਰੈਲ ਦੇ ਮਹੀਨੇ ਵਿਚ ਬਹੁਤ ਸਾਰੀਆਂ ਗਜ਼ਟਿਡ ਛੁੱਟੀਆਂ ਹੁੰਦੀਆਂ ਹਨ। ਇਸ ਮਹੀਨੇ ਹੁਣ ਤੱਕ 6 ਅਪਰੈਲ ਨੂੰ ਰਾਮ ਨੌਮੀ, 8 ਅਪਰੈਲ ਨੂੰ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਨ, 10 ਅਪਰੈਲ ਨੂੰ ਮਹਾਂਵੀਰ ਜਯੰਤੀ, 13 ਅਪਰੈਲ ਨੂੰ ਵੈਸਾਖੀ, 14 ਅਪਰੈਲ ਨੂੰ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਅਤੇ 18 ਅਪਰੈਲ ਨੂੰ ਗੁੱਡ ਫਰਾਈਡੇ ਦੀ ਛੁੱਟੀ ਹੋ ਚੁੱਕੀ ਹੈ।
ਪੰਜਾਬ ਸਰਕਾਰ ਵੱਲੋਂ 29 ਅਪਰੈਲ ਨੂੰ ਛੁੱਟੀ ਘੋਸ਼ਿਤ
