ਜ਼ਿਲ੍ਹਾ ਬਾਰ ਐਸੋਸੀਏਸ਼ਨ, ਪਟਿਆਲਾ ਵੱਲੋਂ ਅੱਜ ਪ੍ਰਧਾਨ ਮਨਵੀਰ ਸਿੰਘ ਟਿਵਾਣਾ ਦੀ ਅਗਵਾਈ ਵਿੱਚ ਬਾਰ ਐਸੋਸੀਏਸ਼ਨ, ਰਾਜਪੁਰਾ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਦੀ ਹਮਾਇਤ ਕਰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ, ਪਟਿਆਲਾ ਵਿੱਚ ਮੁਕੰਮਲ ਕੰਮ-ਕਾਜ ਬੰਦ ਰੱਖਿਆ ਗਿਆ।
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਵੀਰ ਸਿੰਘ ਟਿਵਾਣਾ ਨੇ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਰਾਜਪੁਰਾ ਸਬ-ਡਿਵੀਜ਼ਨ ਦੇ 8 ਪਿੰਡਾਂ ਨੂੰ ਮੁਹਾਲੀ ਜ਼ਿਲ੍ਹੇ ਵਿੱਚ ਤਬਦੀਲ ਨਾ ਕੀਤਾ ਜਾਵੇ ਕਿਉਂਕਿ ਪਿੰਡ ਤਬਦੀਲ ਹੋਣ ਨਾਲ ਪਿੰਡਾਂ ਦੇ ਵਸਨੀਕਾਂ ਅਤੇ ਵਕੀਲ ਭਾਈਚਾਰੇ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਉਨ੍ਹਾਂ ਨਾਲ ਸਚਿਨ ਸ਼ਰਮਾ ਸੈਕਟਰੀ, ਜਸਪ੍ਰੀਤ ਸਿੰਘ ਕੈਸ਼ੀਅਰ, ਹੈਪੀ ਵਰਮਾ ਜੁਆਇੰਟ ਸੈਕਟਰੀ ਆਦਿ ਵੀ ਹਾਜ਼ਰ ਸਨ।