ਪੰਜਾਬ ‘ਚ ਵੱਡੇ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ ਕੀਤੇ ਤਸਕਰਾਂ ਬਾਰੇ DGP ਨੇ ਕੀਤੇ ਵੱਡੇ ਖੁਲਾਸੇ

ਤਰਨਤਾਰਨ- ਅੱਜ ਸਵੇਰੇ-ਸਵੇਰੇ ਤਰਨਤਾਰਨ ‘ਚ ਐਨਕਾਊਂਟਰ ਹੋਇਆ, ਜਿਸ ‘ਚ ਪੁਲਸ ਨੇ ਮੁਕਾਬਲੇ ਮਗਰੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦਿਆਂ ਸਰਹੱਦ ਪਾਰ ਤਸਕਰੀ ਨੈੱਟਵਰਕ ‘ਤੇ ਸ਼ਿਕੰਜਾ ਕੱਸਿਆ ਹੈ। ਉਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ।

ਡੀ. ਜੀ. ਪੀ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਅਧਾਰਤ ਇੱਕ ਕਾਰਵਾਈ ਵਿਚ ਤਰਨਤਾਰਨ ਪੁਲਸ ਨੇ ਸਰਾਏ ਅਮਾਨਤ ਖਾਨ ਤਰਨਤਾਰਨ ਨੇੜੇ ਦੋ ਵਿਅਕਤੀਆਂ ਸੁਖਦੇਵ ਸਿੰਘ ਉਰਫ਼ ਦੇਵ ਅਤੇ ਸਵਰਨ ਕੁਮਾਰ ਉਰਫ਼ ਘੋੜਾ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਮੁਲਜ਼ਮ ਸੁਖਦੇਵ ਸਿੰਘ ਉਰਫ਼ ਦੇਵ ਨੇ ਪੁਲਸ ‘ਤੇ ਗੋਲੀਬਾਰੀ ਕੀਤੀ। ਇਸ ਦੌਰਾਨ ਜਵਾਬੀ ਕਾਰਵਾਈ ਵਿਚ ਪੁਲਸ ਵੱਲੋਂ ਉਸਨੂੰ ਗੋਲੀ ਲੱਗ ਗਈ। ਮੁਲਜ਼ਮ ਨੂੰ ਸਿਵਲ ਹਸਪਤਾਲ ਤਰਨਤਾਰਨ ਵਿੱਚ ਦਾਖਲ ਕਰਵਾਇਆ ਗਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਇੱਕ ਗਲਾਕ 9 ਐਮਐਮ ਅਤੇ ਇਕ ਪੀਐਕਸ 5 .30 ਕੈਲੀਬਰ ਪਿਸਤੌਲ, 7 ਜ਼ਿੰਦਾ ਕਾਰਤੂਸ ਅਤੇ 3 ਵਰਤੇ ਹੋਏ ਗੋਲੇ ਬਰਮਾਦ ਕੀਤੇ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਤਰਨਤਾਰਨ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹਥਿਆਰਾਂ ਦੀ ਸਪਲਾਈ ਕਰ ਰਹੇ ਸਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *